ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੂਟੇ ਲਗਾਏ
ਨਵਾਂਸ਼ਹਿਰ, 27 ਅਕਤੂਬਰ (ਦੀਦਾਰ ਸਿੰਘ ਸ਼ੇਤਰਾ) - ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਅਤੇ ਵਾਤਾਵਰਣ ਸੰਭਾਲ ਸੁਸਾਇਟੀ ਨਵਾਂਸ਼ਹਿਰ ਨੇ ਸ੍ਰੀ ਗੁਰੂ ਰਾਮਦਾਸ ਜੀ ਜੇਠਾ ਜੀ ਦਾ ਪ੍ਰਕਾਸ਼ ਪੁਰਬ ਇਕੀ ਬੂਟੇ ਲਗਾ ਕੇ ਮਨਾਇਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹਰਿਮੰਦਰ ਸਾਹਿਬ ਦੀ ਨੀਂਹ ਰੱਖੀ ਸੀ।
ਅਜੀਤ ਡੈਸਕ
28-10-2026