ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਰਾਹੋਂ, 27 ਅਕਤੂਬਰ (ਉਂਕਾਰ ਸਿੰਘ ਰਾਠੋਰ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰੂ ਰਵਿਦਾਸ ਧਾਮ ਜਾਡਲਾ ਰੋਡ ਰਾਹੋਂ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਸਵੇਰ ਸਮੇਂ ਧਾਮ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਮੁੜ ਗੁਰੂ ਰਵਿਦਾਸ ਧਾਮ ਵਿਖੇ ਪਹੁੰਚ ਕੇ ਸੰਪੰਨ ਹੋਇਆ।
ਰਾਹੋਂ, 27 ਅਕਤੂਬਰ (ਉਂਕਾਰ ਸਿੰਘ ਰਾਠੋਰ) - ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰੂ ਰਵਿਦਾਸ ਧਾਮ ਜਾਡਲਾ ਰੋਡ ਰਾਹੋਂ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਸਵੇਰ ਸਮੇਂ ਧਾਮ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਮੁੜ ਗੁਰੂ ਰਵਿਦਾਸ ਧਾਮ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੁਰੂ ਰਵਿਦਾਸ ਸੇਵਾ ਸੋਸਾਇਟੀ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਛੇ ਰੋਜ਼ਾ ਕੀਰਤਨ ਦਰਬਾਰ ਦੀ ਸ਼ੁਰੂਆਤ ਕੀਤੀ ਜਾਵੇਗੀ, ਜਦਕਿ 31 ਅਕਤੂਬਰ ਨੂੰ 14ਵਾਂ ਮਹਾਨ ਸੰਤ ਸੰਮੇਲਨ ਕਰਵਾਇਆ ਜਾਵੇਗਾ। ਇਹ ਸੰਮੇਲਨ ਡੇਰਾ ਬੱਲਾਂ ਦੇ ਸੰਤ ਨਿਰੰਜਣ ਦਾਸ ਜੀ ਦੀ ਸਰਪ੍ਰਸਤੀ ਹੇਠ ਕਰਵਾਇਆ ਜਾ ਰਿਹਾ ਹੈ। ਸੋਸਾਇਟੀ ਦੇ ਮੈਂਬਰਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਹਲਕਾ ਵਿਧਾਇਕ ਡਾਕਟਰ ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹੇਮੰਤ ਰਣਦੇਵ ਬੌਬੀ, ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਪ੍ਰਭਜੋਤ ਸਿੰਘ ਰਾਹੋਂ, ਸਾਬਕਾ ਕੌਂਸਲਰ ਗੁਰਮੇਲ ਰਾਮ, ਸਾਬਕਾ ਕੌਂਸਲਰ ਬਲਦੇਵ ਸਿੰਘ ਭਾਗੀ, ਕੌਂਸਲਰ ਮਨਜੀਤ ਲਾਲ ਚੁੰਬਰ, ਕੌਂਸਲਰ ਬਿਮਲ ਕੁਮਾਰ, ਅਮਰਜੀਤ ਸਿੰਘ ਸੂੰਡ, ਪ੍ਰਧਾਨ ਮੁਖਤਿਆਰ ਸਿੰਘ ਮੁੱਖਾ, ਸ਼ਿੰਗਾਰਾ ਪ੍ਰਧਾਨ, ਠੇਕੇਦਾਰ ਜੋਗਿੰਦਰ ਸਿੰਘ, ਸਤਪਾਲ ਭਾਟੀਆ, ਆਮ ਆਦਮੀ ਪਾਰਟੀ ਦੇ ਆਗੂ ਰਜਿੰਦਰ ਟੋਨੀ, ਸੁਖਵਿੰਦਰ ਸਿੰਘ ਛੀਨਾ, ਜਨਕ ਰਾਜ, ਸੇਵਾਮੁਕਤ ਡੀ.ਓ. ਛੋਟੂ ਰਾਮ, ਮੈਨੇਜਰ ਸਤਪਾਲ ਚੁੰਬਰ, ਭਗਤ ਸਿੰਘ, ਕਸ਼ਮੀਰ ਸਿੰਘ, ਰਾਕੇਸ਼ ਕੁਮਾਰ, ਮੁਕੇਸ਼ ਚੋਪੜਾ ਬੌਬੀ ਅਤੇ ਬੱਲੀ ਭੰਗਲ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।