28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ. ਗੁਰਬਖਸ਼ ਸਿੰਘ ਬੈਂਸ ਦੇ ਅਕਾਲ ਚਲਾਣੇ ’ਤੇ ਸਮੂਹ ਬੈਂਸ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ - ਪਠਲਾਵਾ ਸੰਸਥਾ

ਬੰਗਾ, 27 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਪਿੰਡ ਪਠਲਾਵਾ ਦੇ ਸਾਬਕਾ ਸਰਪੰਚ ਮਾਸਟਰ ਜਗਤ ਸਿੰਘ ਬੈਂਸ ਦੇ ਛੋਟੇ ਭਰਾਤਾ ਅਤੇ ਡਾ. ਮਾਨਵਦੀਪ ਸਿੰਘ ਬੈਂਸ ਸਰਜੀਕਲ ਸਪੈਸ਼ਲਿਸਟ ਦੇ ਤਾਇਆ ਜੀ ਸ.

ਅਜੀਤ ਡੈਸਕ 28-10-2026
ਬੰਗਾ, 27 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਪਿੰਡ ਪਠਲਾਵਾ ਦੇ ਸਾਬਕਾ ਸਰਪੰਚ ਮਾਸਟਰ ਜਗਤ ਸਿੰਘ ਬੈਂਸ ਦੇ ਛੋਟੇ ਭਰਾਤਾ ਅਤੇ ਡਾ. ਮਾਨਵਦੀਪ ਸਿੰਘ ਬੈਂਸ ਸਰਜੀਕਲ ਸਪੈਸ਼ਲਿਸਟ ਦੇ ਤਾਇਆ ਜੀ ਸ. ਗੁਰਬਖਸ਼ ਸਿੰਘ ਬੈਂਸ ਦੇ ਅਚਾਨਕ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ ਕਰਦਿਆਂ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਵਾਰੀਆ, ਸੀਨੀਅਰ ਉਪ ਚੇਅਰਮੈਨ ਸ. ਤਰਲੋਚਨ ਸਿੰਘ ਵਾਰੀਆ, ਕਾਰਜਕਾਰੀ ਪ੍ਰਧਾਨ ਸ. ਬਲਵੀਰ ਸਿੰਘ ਯੂ. ਕੇ ਜਨਰਲ ਸਕੱਤਰ, ਮਾ. ਤਰਲੋਚਨ ਸਿੰਘ ਪਠਲਾਵਾ ਅਤੇ ਸੰਸਥਾ ਦੇ ਮੁੱਖ ਬੁਲਾਰੇ ਲੈਕਚਰਾਰ ਤਰਸੇਮ ਪਠਲਾਵਾ ਨੇ ਆਖਿਆ ਕਿ ਸ. ਗੁਰਬਖਸ਼ ਸਿੰਘ ਬੈਂਸ ਜੋ ਕਿ ਬੁਹਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਅਤੇ ਮਿਲਣਸਾਰ ਇਨਸਾਨ ਸਨ ਦੇ ਇਸ ਸੰਸਾਰ ਤੋਂ ਜਾਣ ਨਾਲ ਸਮੂਹ ਬੈਂਸ ਪਰਿਵਾਰ ਨੂੰ ਨਾ ਪੂਰਿਆ ਹੋਣ ਵਾਲਾ ਵੱਡਾ ਘਾਟਾ ਪਿਆ ਹੈ, ਜਿਸਦੀ ਭਰਪਾਈ ਕਰਨੀ ਬੁਹਤ ਮੁਸ਼ਕਿਲ ਹੈ। ਉਹਨਾਂ ਨੇ ਆਖਿਆ ਕਿ ਵਹਿਗੁਰੂ ਜੀ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਇਸ ਮੌਕੇ ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਡਾਕਟਰ ਪਰਮਿੰਦਰ ਸਿੰਘ ਵਾਰੀਆ, ਸੰਸਥਾ ਦੇ ਪ੍ਰੈਸ ਸਕੱਤਰ ਮਾਸਟਰ ਸੁਰਿੰਦਰ ਸਿੰਘ ਕਰਮ ਲਧਾਣਾ, ਜੀ ਚੰਨੀ ਪਠਲਾਵਾ, ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਮਾਸਟਰ ਰਮੇਸ਼ ਕੁਮਾਰ ਪਠਲਾਵਾ, ਸਤੀਸ਼ ਕੁਮਾਰ ਐਮਾਂ ਜੱਟਾਂ, ਡਾਕਟਰ ਕੁਲਦੀਪ ਰਾਜ ਬੰਗਾ, ਰਜਿੰਦਰ ਸਿੰਘ ਜਿੰਦਾ, ਕੈਪਟਨ ਜੋਗਾ ਸਿੰਘ, ਸੇਵਾ ਸਿੰਘ ਪਠਲਾਵਾ, ਬਲਵਿੰਦਰ ਸਿੰਘ ਪਠਲਾਵਾ ਰਣਜੀਤ ਸਿੰਘ ਰਾਜੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਰੈਲਮਾਜਰਾ ’ਚ ਸ਼ਰਧਾ ਨਾਲ ਮਨਾਇਆ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਵਸ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।