ਕਮਿਊਨਿਟੀ ਹੈਲਥ ਸੈਂਟਰ ਦਾ ਅਚਨਚੇਤ ਦੌਰਾ ਕਰਕੇ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਂਦੇ ਹੋਏ ਸਿਵਲ ਸਰਜਨ ਡਾ. ਅਮਨ ਸੂਦ।
ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ -ਸਿਵਲ ਸਰਜਨ
ਨਵਾਂਸ਼ਹਿਰ, 28 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਸਿਵਲ ਸਰਜਨ ਡਾ. ਅਮਨ ਸੂਦ ਨੇ ਕਮਿਊਨਿਟੀ ਹੈਲਥ ਸੈਂਟਰ ਦਾ ਅਚਨਚੇਤ ਦੌਰਾ ਕਰਕੇ ਉੱਥੇ ਮੁੜ ਸ਼ੁਰੂ ਕੀਤੀਆਂ ਗਈਆਂ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।
ਨਵਾਂਸ਼ਹਿਰ, 28 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਸਿਵਲ ਸਰਜਨ ਡਾ. ਅਮਨ ਸੂਦ ਨੇ ਕਮਿਊਨਿਟੀ ਹੈਲਥ ਸੈਂਟਰ ਦਾ ਅਚਨਚੇਤ ਦੌਰਾ ਕਰਕੇ ਉੱਥੇ ਮੁੜ ਸ਼ੁਰੂ ਕੀਤੀਆਂ ਗਈਆਂ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਪਿਛਲੇ ਲੰਮੇ ਸਮੇਂ ਤੋਂ ਬੰਦ ਪਈਆਂ ਐਮਰਜੈਂਸੀ ਸੇਵਾਵਾਂ ਮੁੜ ਸ਼ੁਰੂ ਹੋਣ ਨਾਲ ਬੇਟ ਖੇ਼ਤਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਐਮਰਜੈਂਸੀ ਦੀ ਸਥਿਤੀ ਵਿੱਚ ਮਰੀਜ਼ਾਂ ਨੂੰ ਆਪਣੇ ਨੇੜਲੇ ਸਿਹਤ ਕੇਂਦਰ ਵਿਖੇ ਡਾਕਟਰੀ ਸਹਾਇਤਾ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਡਾ. ਅਮਨ ਸੂਦ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਮੇਂ ਸਿਰ, ਸੁਚਾਰੂ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਦੀ ਉਪਲੱਬਧਤਾ ਬੇਹੱਦ ਮਹੱਤਵਪੂਰਨ ਹੈ, ਕਿਉਂਕਿ ਅਜਿਹੇ ਸਮੇਂ ਵਿੱਚ ਤੁਰੰਤ ਡਾਕਟਰੀ ਸਹਾਇਤਾ ਮਰੀਜ਼ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਸਿਵਲ ਸਰਜਨ ਨੇ ਸਿਹਤ ਸੰਸਥਾ ਦੇ ਸਮੁੱਚੇ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਬੇਲੋੜੀ ਦੇਰੀ ਦੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਨੇ ਹਸਪਤਾਲ ਵਿੱਚ ਸਾਫ਼-ਸਫ਼ਾਈ, ਮਰੀਜ਼ਾਂ ਦੀ ਦੇਖਭਾਲ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਰਾਹੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਨੀਆ ਸਮੇਤ ਸਿਹਤ ਵਿਭਾਗ ਦੇ ਦੂਸਰੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।