31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੰਜੀਵ ਕੁਮਾਰ ਮਿੰਟੂ ਭਾਜਪਾ ਮੰਡਲ ਬਲਾਚੌਰ ਸ਼ਹਿਰੀ ਮੀਤ ਪ੍ਰਧਾਨ ਨਿਯੁਕਤ

ਬਲਾਚੌਰ, 30 ਅਕਤੂਬਰ (ਨਰੇਸ਼ ਧੌਲ)-ਭਾਜਪਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਤੇ ਭਾਰਤੀ ਜਨਤਾ ਪਾਰਟੀ ਮੰਡਲ ਬਲਾਚੌਰ ਸ਼ਹਿਰੀ ਪ੍ਰਧਾਨ ਪ੍ਰਵੀਨ ਕੁਮਾਰ ਪੁਰੀ (ਪੱਪਾ) ਵਲੋਂ ਮਿਹਨਤੀ ਤੇ ਜੁਝਾਰੂ ਨੌਜਵਾਨ ਆਗੂ ਸੰਜੀਵ ਕੁਮਾਰ ਮਿੰਟੂ ਦੀਆਂ ਪਾਰਟੀ ਪ੍ਰਤੀ ਸੇਵਾਵਾਂ, ਲਗਨ ਤੇ ਸਮਰਪਣ ਨੂੰ ਵੇਖਦਿਆਂ ਹੋਇਆਂ ਮੰਡਲ ਬਲਾਚੌਰ ਸ਼ਹਿਰੀ ਮੀਤ ਪ੍ਰਧਾਨ ਨਿਯੁਕਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਸੰਜੀਵ ਕੁਮਾਰ ਮਿੰਟੂ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਸਰਗਰਮ ਯੋਗਦਾਨ ਪਾਉਣਗੇ।

ਅਜੀਤ ਡੈਸਕ 31-10-2026
ਬਲਾਚੌਰ, 30 ਅਕਤੂਬਰ (ਨਰੇਸ਼ ਧੌਲ)-ਭਾਜਪਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਤੇ ਭਾਰਤੀ ਜਨਤਾ ਪਾਰਟੀ ਮੰਡਲ ਬਲਾਚੌਰ ਸ਼ਹਿਰੀ ਪ੍ਰਧਾਨ ਪ੍ਰਵੀਨ ਕੁਮਾਰ ਪੁਰੀ (ਪੱਪਾ) ਵਲੋਂ ਮਿਹਨਤੀ ਤੇ ਜੁਝਾਰੂ ਨੌਜਵਾਨ ਆਗੂ ਸੰਜੀਵ ਕੁਮਾਰ ਮਿੰਟੂ ਦੀਆਂ ਪਾਰਟੀ ਪ੍ਰਤੀ ਸੇਵਾਵਾਂ, ਲਗਨ ਤੇ ਸਮਰਪਣ ਨੂੰ ਵੇਖਦਿਆਂ ਹੋਇਆਂ ਮੰਡਲ ਬਲਾਚੌਰ ਸ਼ਹਿਰੀ ਮੀਤ ਪ੍ਰਧਾਨ ਨਿਯੁਕਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਸੰਜੀਵ ਕੁਮਾਰ ਮਿੰਟੂ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਸਰਗਰਮ ਯੋਗਦਾਨ ਪਾਉਣਗੇ। ਇਸ ਮੌਕੇ ਉਨ੍ਹਾਂ ਨੇ ਨਵ-ਨਿਯੁਕਤ ਮੀਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਨਵ ਨਿਯੁਕਤ ਮੀਤ ਪ੍ਰਧਾਨ ਸੰਜੀਵ ਕੁਮਾਰ ਮਿੰਟੂ ਨੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।
ਪਿਛਲੀ ਖ਼ਬਰ ਰਵੀ ਇੰਦਰ ਸਿੰਘ ਬਾਗੋਵਾਲ ਅੱਜ ਹੋਣਗੇ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਵਲੋਂ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।