ਕਟਾਰੀਆਂ ਮੰਡੀ ’ਚ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਤੇ ਹੋਰ ਗੱਲਬਾਤ ਸਮੇਂ। ਕਟਾਰੀਆਂ ਮੰਡੀ ’ਚ ਝੋਨੇ ਦੀ ਚੁਕਾਈ ਤੇਜ਼ ਨਾ ਕੀਤੀ ਤਾਂ ਸਰਕਾਰ ਵਿਰੁੱਧ ਸੰਘਰਸ਼ ਕਰੇਗਾ-ਐਡ. ਲਾਦੀਆਂ, ਭੁੱਲਰ
ਕਟਾਰੀਆਂ, 30 ਅਕਤੂਬਰ (ਪ੍ਰੇਮੀ ਸੰਧਵਾਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਐਡਵੋਕੇਟ ਬਲਵੰਤ ਸਿੰਘ ਲਾਦੀਆਂ, ਸੀਨੀਅਰ ਕਿਸਾਨ ਆਗੂ ਹਰਵਿੰਦਰ ਸਿੰਘ ਭੁੱਲਰ ਲਾਦੀਆਂ, ਜਥੇ. ਸੁਲੱਖਣ ਸਿੰਘ ਕੰਗਰੌੜ ਤੇ ਸੀਨੀਅਰ ਕਿਸਾਨ ਆਗੂ ਗੁਲਾਬ ਸਿੰਘ ਚੇਤਾ ਆਦਿ ਕਿਸਾਨਾਂ ਤੋਂ ਇਲਾਵਾ ਮੰਡੀ ਦੇ ਹਰ ਵਰਗ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀ ਵਿਚ ਝੋਨੇ ਦੇ ਬੋਰਿਆਂ ਦੇ ਲੱਗੇ ਅੰਬਾਰਾਂ ਕਾਰਨ ਮੰਡੀ ਦਾ ਹਰ ਵਰਗ ਪ੍ਰੇਸ਼ਾਨੀ ਦੇ ਆਲਮ ਵਿਚ ਘਿਰਿਆ ਹੋਇਆ ਹੈ ਕਿਉਂਕਿ ਕਿਸਾਨਾਂ ਨੂੰ ਮੰਡੀ ’ਚ ਝੋਨਾ ਲਿਆਉਣ ਤੇ ਲਾਹੁਣ ਸਮੇਂ ਘੰਟਿਆਂ ਬੱਧੀ ਇੰਤਜ਼ਾਰ ਕਰਨਾ ਪੈਂਦਾ ਹੈ ਕਿਉਂਕਿ ਮੰਡੀ ਵਿਚ ਖੁੱਲ੍ਹੇ ਅਸਮਾਨ ਥੱਲੇ ਝੋਨੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ ਤੇ ਚੁਕਾਈ ਦਾ ਕੰਮ ਢਿੱਲਾ ਹੋਣ ਕਾਰਨ ਮੰਡੀ ’ਚ ਝੋਨੇ ਦੇ ਅੰਬਾਰ ਲੱਗ ਰਹੇ ਹਨ, ਜਿਸ ਕਾਰਨ ਕਿਸਾਨਾਂ-ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।