31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਜੰਡੀ ਤੋਂ ਸ਼ਰਧਾਲੂਆਂ ਦੀ ਬੱਸ ਹੋਈ ਰਵਾਨਾ

ਕਾਠਗੜ੍ਹ, 30 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੇ ਪਿੰਡ ਜੰਡੀ ਤੋਂ ਸ਼ਰਧਾਲੂਆਂ ਦੀ ਇਕ ਬੱਸ ਨੂੰ ਪਵਿੱਤਰ ਧਾਮਾਂ ਦੀ ਯਾਤਰਾ ਲਈ ਰਵਾਨਾ ਕੀਤਾ।

ਅਜੀਤ ਡੈਸਕ 31-10-2026
ਕਾਠਗੜ੍ਹ, 30 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੇ ਪਿੰਡ ਜੰਡੀ ਤੋਂ ਸ਼ਰਧਾਲੂਆਂ ਦੀ ਇਕ ਬੱਸ ਨੂੰ ਪਵਿੱਤਰ ਧਾਮਾਂ ਦੀ ਯਾਤਰਾ ਲਈ ਰਵਾਨਾ ਕੀਤਾ। ਇਸ ਪਾਵਨ ਮੌਕੇ ‘ਆਪ ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਲੋਂ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕੀਤਾ। ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਦਿਲੋਂ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲ ਮਈ ਯਾਤਰਾ ਲਈ ਅਰਦਾਸ ਕੀਤੀ। ਇਸ ਮੌਕੇ ਪਿੰਡ ਜੰਡੀ ਦੇ ਸਰਪੰਚ, ਪੰਚ, ‘ਆਪ’ ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਮੇਲੇ ਸੰਬੰਧੀ ਹੋਈ ਮੀਟਿੰਗ ਉਪਰੰਤ ਗੱਲਬਾਤ ਸਮੇਂ ਪ੍ਰਬੰਧਕ। ਲਾਲੜੀਏ ਗੋਤ ਦੇ ਜਠੇਰਿਆਂ ਦੇ ਮੇਲੇ ਸੰਬੰਧੀ ਪ੍ਰਬੰਧਕਾਂ ਦੀ... ਅਗਲੀ ਖ਼ਬਰ ਨੌਰਾ ਵਿਖੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।