01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੁਲਿਸ ਸਟੇਸ਼ਨ ਔੜ ਨੇ ਵਾਲੀਬਾਲ ਮੈਚ ਕਰਵਾਇਆ

ਔੜ, 31 ਅਕਤੂਬਰ (ਗੁਰਨਾਮ ਸਿੰਘ ਸੈਣੀ)-ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੁਲਿਸ ਥਾਣਾ ਔੜ ਵਲੋਂ ਪਿੰਡ ਔੜ ਦੇ ਨੌਜਵਾਨਾਂ ਨਾਲ ਵਾਲੀਬਾਲ ਦਾ ਦੋਸਤਾਨਾ ਮੈਚ ਕਰਵਾਇਆ। ਇਸ ਮੌਕੇ ਪੁਲਿਸ ਥਾਣਾ ਔੜ ਦੇ ਐਸ.

ਅਜੀਤ ਡੈਸਕ 01-11-2026
ਔੜ, 31 ਅਕਤੂਬਰ (ਗੁਰਨਾਮ ਸਿੰਘ ਸੈਣੀ)-ਨਸ਼ਿਆਂ ਦੇ ਖਾਤਮੇ ਲਈ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੁਲਿਸ ਥਾਣਾ ਔੜ ਵਲੋਂ ਪਿੰਡ ਔੜ ਦੇ ਨੌਜਵਾਨਾਂ ਨਾਲ ਵਾਲੀਬਾਲ ਦਾ ਦੋਸਤਾਨਾ ਮੈਚ ਕਰਵਾਇਆ। ਇਸ ਮੌਕੇ ਪੁਲਿਸ ਥਾਣਾ ਔੜ ਦੇ ਐਸ. ਐਚ. ਓ. ਮੈਡਮ ਨਰੇਸ਼ ਕੁਮਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਖੇਡ ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਮੈਦਾਨਾਂ ਨਾਲ ਜੋੜਨਾ ਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪੁਲਿਸ ਅਧਿਕਾਰੀਆਂ ਤੇ ਪਿੰਡ ਦੇ ਨੌਜਵਾਨਾਂ ਨੇ ਵਾਲੀਬਾਲ ਮੈਚ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਐਸ. ਐਚ. ਓ. ਮੈਡਮ ਨਰੇਸ਼ ਕੁਮਾਰੀ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ। ਇਲਾਕਾ ਵਾਸੀਆਂ ਨੇ ਪੁਲਿਸ ਥਾਣਾ ਔੜ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਐਸ. ਆਈ. ਸੀ. ਪੀ. ਚੌਧਰੀ, ਕਾਂਸਟੇਬਲ ਗੁਰਦੀਪ ਸਿੰਘ, ਮਨਪ੍ਰੀਤ ਸਿੰਘ ਸਾਂਝ ਕੇਂਦਰ, ਕਾਂਸਟੇਬਲ ਸੰਦੀਪ ਸ਼ਰਮਾ, ਕਾਂਸਟੇਬਲ ਇੰਦਰਜੀਤ ਸਿੰਘ, ਸੁਮਿਤ ਪਰਿਹਾਰ, ਕੋਆਰਡੀਨੇਟਰ ਰੂਬੀ ਉੱਪਲ, ਨਰੇਸ਼, ਮੋਹਿਤ, ਆਯੂਸ਼, ਪਰਮ, ਜਤਨ, ਰਿੱਕੀ ਆਦਿ ਨੌਜਵਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੋਰਖ ਟਿੱਲਾ ਮੋਹਣ ਮਾਜਰਾ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਮਜਾਰੇ ਵਾਲੇ ਦਾ ਸਾਲਾਨਾ ਜੋੜ ਮੇਲਾ 9 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।