02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਸ਼ਵਕਰਮਾ ਮੰਦਰ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ 67ਵੇਂ ਸਾਲਾਨਾ ਮਹਾਨ ਉਤਸਵ ਦਾ ਪੋਸਟਰ ਜਾਰੀ

ਨਵਾਂਸ਼ਹਿਰ, 31 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਵਿਸ਼ਵਕਰਮਾ ਜੀ ਦਾ 67ਵਾਂ ਸਾਲਾਨਾ ਮਹਾਨ ਉਤਸਵ ਸ੍ਰੀ ਵਿਸ਼ਵਕਰਮਾ ਮੰਦਰ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ 9 ਨਵੰਬਰ ਨੂੰ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਸੰਬੰਧੀ ਪੋਸਟਰ ਜਾਰੀ ਕੀਤਾ।

ਅਜੀਤ ਡੈਸਕ 01-11-2026
ਨਵਾਂਸ਼ਹਿਰ, 31 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸ੍ਰੀ ਵਿਸ਼ਵਕਰਮਾ ਜੀ ਦਾ 67ਵਾਂ ਸਾਲਾਨਾ ਮਹਾਨ ਉਤਸਵ ਸ੍ਰੀ ਵਿਸ਼ਵਕਰਮਾ ਮੰਦਰ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ 9 ਨਵੰਬਰ ਨੂੰ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਵਿਸ਼ਵਕਰਮਾ ਮੰਦਰ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਸੰਬੰਧੀ ਪੋਸਟਰ ਜਾਰੀ ਕੀਤਾ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਇੰਦਰਜੀਤ ਸਿੰਘ ਬਾਹੜਾ ਨੇ ਦੱਸਿਆ ਕਿ 9 ਨਵੰਬਰ ਨੂੰ ਸਵੇਰੇ 7 ਵਜੇ ਹਵਨ ਪੰਡਤ ਸੁਭਾਸ਼ ਸ਼ਾਸਤਰੀ ਕਰਨਗੇ, ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸਟੇਜ ਦਾ ਉਦਘਾਟਨ ਅਤੇ ਸ੍ਰੀ ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਆਪਣਾ ਪ੍ਰੋਗਰਾਮ ਪੇਸ਼ ਕਰਨਗੇ। ਉਪਰੰਤ ਭਾਈ ਗੁਰਦੀਪ ਸਿੰਘ ਨਾਮਧਾਰੀ ਦੇ ਕੀਰਤਨੀ ਜਥੇ ਵਲੋਂ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਇਸ ਮੌਕੇ ਤੀਰਥ ਰਾਮ ਸੈਭੀ ਯੂ. ਐਸ. ਏ., ਪ੍ਰਧਾਨ ਇੰਦਰਜੀਤ ਸਿੰਘ ਬਾਹੜਾ, ਸੁਰਿੰਦਰ ਸਿੰਘ ਭੋਗਲ, ਗੁਰਦੀਪ ਸਿੰਘ ਦੇਵਗਨ, ਬਲਵਿੰਦਰ ਸਿੰਘ ਸੈਹਬੀ, ਜਸਵਿੰਦਰ ਕੁਮਾਰ, ਸ਼ੰਕਰ ਸ਼ਰਮਾ, ਪ੍ਰਿੰਸ ਮਹਾਲੋਂ, ਜਸਵਿੰਦਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਲਈ ਵੱਖ-ਵੱਖ ਉਮਰ ਦੇ ਸਮੂਹਾਂ ਲਈ ਸੰਤੁਲਿਤ ਖੁਰਾਕ ਵਿਸ਼ੇ ’ਤੇ ਇਕ ਦਿਨਾ ਸੇਵਾਕਲੀਨ ਕੋਰਸ ਕਰਵਾਇਆ ਅਗਲੀ ਖ਼ਬਰ ਗੋਰਖ ਟਿੱਲਾ ਮੋਹਣ ਮਾਜਰਾ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।