ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਨਵਾਂਸ਼ਹਿਰ, 31 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ਼ਰਧਾ ਨਾਲ ਮਨਾਏ ਗਏ। ਇਸ ਸੰਬੰਧ ਵਿਚ ਦਿਨ ਵੇਲੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨ ਦਰਬਾਰ ਸਜਾਇਆ ਅਤੇ ਬਾਅਦ ਦੁਪਹਿਰ ਸ਼ਹਿਰ ਦੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਨਵਾਂਸ਼ਹਿਰ, 31 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ਼ਰਧਾ ਨਾਲ ਮਨਾਏ ਗਏ। ਇਸ ਸੰਬੰਧ ਵਿਚ ਦਿਨ ਵੇਲੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨ ਦਰਬਾਰ ਸਜਾਇਆ ਅਤੇ ਬਾਅਦ ਦੁਪਹਿਰ ਸ਼ਹਿਰ ਦੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਸ਼ਾਮ ਵੇਲੇ ਬਹੁਤ ਹੀ ਸੁੰਦਰ ਤੇ ਖੂਬਸੂਰਤ ਢੰਗ ਨਾਲ ਸਜਾਏ ਗਏ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਵਿਚ ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਜਥੇ ਬੀਬੀ ਬਲਜੀਤ ਕੌਰ ਵਲੋਂ ਕੀਤੀ ਗਈ। ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਸੁਖਬੀਰ ਸਿੰਘ, ਭਾਈ ਮਨਜੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਤੇ ਹਜ਼ੂਰੀ ਕਥਾ ਕਥਾਵਾਚਕ ਭਾਈ ਰਾਹੁਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ। ਕਥਾਵਾਚਕ ਰਾਹੁਲ ਸਿੰਘ ਨੇ ਗੁਰਮਤਿ ਵਿਚਾਰਾਂ ਨੂੰ ਸਾਂਝਾ ਕੀਤਾ ਅਤੇ ਗੁਰੂ ਰਾਮਦਾਸ ਜੀ ਦਾ ਇਤਿਹਾਸ ਸੁਣਾਇਆ। ਇਸ ਮੌਕੇ ਲਿਵਾਸਾ ਹਸਪਤਾਲ ਵਲੋਂ ਇਕ ਵਿਸ਼ੇਸ਼ ਕੈਂਸਰ ਜਾਂਚ ਸੰਬੰਧੀ ਮੈਡੀਕਲ ਕੈਂਪ ਵੀ ਲਗਾਇਆ। ਸਟੇਜ ਦਾ ਸੰਚਾਲਨ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਨੇ ਕੀਤਾ। ਭਾਈ ਮਨਜੀਤ ਨੇ ਸਮਾਪਤੀ ਦੀ ਅਰਦਾਸ ਕੀਤੀ। ਇਸ ਮੌਕੇ ਮੱਖਣ ਸਿੰਘ ਗਰੇਵਾਲ, ਉੱਤਮ ਸਿੰਘ ਸੇਠੀ, ਅਮਰਜੀਤ ਸਿੰਘ ਖਾਲਸਾ, ਹਰਸੁੱਖ ਪਾਲ ਸਿੰਘ ਗਰੇਵਾਲ, ਜਰਨੈਲ ਸਿੰਘ ਖਾਲਸਾ, ਅਮਰੀਕ ਸਿੰਘ ਸੇਠੀ, ਜਸਪਾਲ ਸਿੰਘ ਕੋਹਲੀ, ਪ੍ਰਿਤਪਾਲ ਸਿੰਘ ਹਵੇਲੀ, ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ, ਕੌਂਸਲਰ ਦਵਿੰਦਰ ਕੁਮਾਰ, ਜਾਵੇਦ, ਨਿਜ਼ਾਮ, ਆਜ਼ਾਦ, ਨਿਤੀਸ਼, ਕਰਮਜੀਤ ਸਿੰਘ ਸੋਢੀ, ਹਰਜਾਪ ਸਿੰਘ, ਮਾਤਾ ਸਾਹਿਬ ਕੌਰ ਅਤੇ ਮਾਤਾ ਗੁਜਰ ਕੌਰ ਸੁਖਮਣੀ ਸੇਵਾ ਸੁਸਾਇਟੀ ਮਨਜੀਤ ਕੌਰ, ਰਾਜਵਿੰਦਰ ਕੌਰ, ਸੁਰਜੀਤ ਕੌਰ, ਨਵਜੋਤ ਕੌਰ, ਗੁਰਪ੍ਰੀਤ ਕੌਰ, ਕੁਲਵਿੰਦਰ ਕੌਰ, ਜਸਵੰਤ ਸਿੰਘ ਭੱਟੀ, ਰੇਸ਼ਮ ਸਿੰਘ, ਇਸ਼ਪਾਲ ਸਿੰਘ ਤੇ ਸ਼ਹਿਰ ਵਾਸੀ ਹਾਜ਼ਰ ਸਨ।