04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰੌਬੀ ਕੰਗ ਵਲੋਂ ਸਰਕਾਰੀ ਹਾਈ ਸਕੂਲ ਸਨਾਵਾ ਵਿਖੇ ਲਾਇਬ੍ਰੇਰੀ ਦਾ ਉਦਘਾਟਨ

ਨਵਾਂਸ਼ਹਿਰ, 3 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਅੰਦਰ ਪੜ੍ਹਨ-ਲਿਖਣ ਦੀ ਰੁਚੀ ਨੂੰ ਪ੍ਰਫੁੱਲਤ ਕਰਨ ਦੀ ਦਿਸ਼ਾ ’ਚ ਇੱਕ ਅਹਿਮ ਕਦਮ ਚੁੱਕਦਿਆਂ ਹਲਕਾ ਇੰਚਾਰਜ ਨਵਾਂਸ਼ਹਿਰ ਜਸਪ੍ਰੀਤ ਸਿੰਘ ਰੌਬੀ ਕੰਗ ਨੇ ਸਰਕਾਰੀ ਹਾਈ ਸਕੂਲ ਸਨਾਵਾ ਵਿਖੇ ਨਵੀਂ ਉਸਾਰੀ ਗਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਹ ਲਾਇਬ੍ਰੇਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਹੱਤਵਪੂਰਨ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਥਾਪਿਤ ਕੀਤੀ ਗਈ ਹੈ।

ਸਰਕਾਰੀ ਸਕੂਲ ਸਨਾਵਾ ਵਿਖੇ ਲਾਇਬ੍ਰੇਰੀ ਦਾ ਉਦਘਾਟਨ ਕਰਨ ਸਮੇਂ ਰੌਬੀ ਕੰਗ ਨਾਲ ਹੋਰ। 04-11-2026
ਨਵਾਂਸ਼ਹਿਰ, 3 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਅੰਦਰ ਪੜ੍ਹਨ-ਲਿਖਣ ਦੀ ਰੁਚੀ ਨੂੰ ਪ੍ਰਫੁੱਲਤ ਕਰਨ ਦੀ ਦਿਸ਼ਾ ’ਚ ਇੱਕ ਅਹਿਮ ਕਦਮ ਚੁੱਕਦਿਆਂ ਹਲਕਾ ਇੰਚਾਰਜ ਨਵਾਂਸ਼ਹਿਰ ਜਸਪ੍ਰੀਤ ਸਿੰਘ ਰੌਬੀ ਕੰਗ ਨੇ ਸਰਕਾਰੀ ਹਾਈ ਸਕੂਲ ਸਨਾਵਾ ਵਿਖੇ ਨਵੀਂ ਉਸਾਰੀ ਗਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਹ ਲਾਇਬ੍ਰੇਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਹੱਤਵਪੂਰਨ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਥਾਪਿਤ ਕੀਤੀ ਗਈ ਹੈ। ਇਸ ਮੌਕੇ ਰੌਬੀ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਅਜਿਹਾ ਸਿੱਖਿਆਦਾਇਕ ਮਾਹੌਲ ਸਿਰਜਣ ਲਈ ਵਚਨਬੱਧ ਹੈ, ਜਿੱਥੇ ਵਿਦਿਆਰਥੀਆਂ ਨੂੰ ਪਾਠ-ਪੁਸਤਕਾਂ ਤੋਂ ਇਲਾਵਾ ਗਿਆਨ ਦੇ ਵਿਸ਼ਾਲ ਭੰਡਾਰ ਤੱਕ ਪਹੁੰਚ ਮਿਲ ਸਕੇ। ਇਸ ਮੌਕੇ ਡਾ. ਕਮਲਜੀਤ ਲਾਲ, ਸਕੱਤਰ ਆਰਗੇਨਾਈਜ਼ੇਸ਼ਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਅਤੇ ਹੋਰ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਸਕੂਲ ਦੀ ਮੁੱਖ ਅਧਿਆਪਕਾ ਅਤੇ ਸਟੇਟ ਐਵਾਰਡੀ ਮੀਨਾਕਸ਼ੀ ਭੱਲਾ ਨੇ ਪੰਜਾਬ ਸਰਕਾਰ ਅਤੇ ਇਸ ਉਪਰਾਲੇ ਨਾਲ ਜੁੜੇ ਸਮੂਹ ਵਿਅਕਤੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਅਮਰੀਕਾ ਨਿਵਾਸੀ ਪ੍ਰਵਾਸੀ ਭਾਰਤੀ, ਉੱਘੇ ਸਿੱਖਿਆ ਸ਼ਾਸਤਰੀ ਜਸਪਾਲ ਨਾਗਰਾ, ਸਟੇਟ ਐਵਾਰਡੀ ਅਧਿਆਪਕ ਰਾਮ ਲਾਲ, ਪਰਮੋਦ ਭਾਰਤੀ ਅਤੇ ਗੁਰਦਿਆਲ ਮਾਨ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਬਲਵਿੰਦਰ ਕੁਮਾਰ ਐਮ.ਸੀ., ਪਲਵਿੰਦਰ ਕੌਰ ਨਾਗਰਾ ਸਾਬਕਾ ਮੁੱਖ ਅਧਿਆਪਕਾ, ਸਰਪੰਚ ਜਸਵਿੰਦਰ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਬਲਜੀਤ ਕੌਰ, ਵਿਵੇਕ ਮਰਕੰਡਾ, ਪਰਮਜੀਤ ਕੁਮਾਰ, ਲੱਡੂ ਮਹਾਲੋਂ, ਸੁਰਿੰਦਰ ਝੱਲੀ, ਵਰਿੰਦਰ ਸਿੰਘ, ਲੱਕੀ ਲੱਧੜ, ਅਸੀਮ ਸਕਸੈਨਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਗ੍ਰਾਮ ਪੰਚਾਇਤ ਦੇ ਮੈਂਬਰਾਂ, ਸਕੂਲ ਮੈਨੇਜਮੈਂਟ ਕਮੇਟੀ ਦੇ ਨੁਮਾਇੰਦਿਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੇ ਵੀ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਲੀਹਲ ਗੋਤ ਦਾ ਮੇਲਾ 9 ਨੂੰ ਅਗਲੀ ਖ਼ਬਰ ਮੰਡੀਆਂ ’ਚੋਂ ਚੁਕਾਈ ਦੀ ਸੁਸਤ ਰਫਤਾਰ ਕਾਰਨ ਲੇਬਰ ਅਤੇ ਆੜ੍ਹਤੀ ਹੋਏ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।