06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅਮਰਦੀਪ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਦਾ ਦਿੱਤਾ ਇਮਤਿਹਾਨ

ਮੁਕੰਦਪੁਰ, 5 ਨਵੰਬਰ (ਅਮਰੀਕ ਸਿੰਘ ਢੀਂਡਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਦੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਦੇਸ਼ ਭਰ ਵਿੱਚ ਨੈਤਿਕ ਪ੍ਰੀਖਿਆ ਦਾ ਪ੍ਰਬੰਧ ਕੀਤਾ ਗਿਆ। ਇਸ ਸੰਬੰਧੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਚਿਆਰ ਜੀਵਨ ਜੁਗਤ ਸੰਬੰਧੀ ਇੱਕ ਛੋਟੀ ਜਿਹੀ ਕਿਤਾਬ ਤਿਆਰ ਕੀਤੀ ਗਈ ਹੈ।

ਅਜੀਤ ਡੈਸਕ 06-11-2026
ਮੁਕੰਦਪੁਰ, 5 ਨਵੰਬਰ (ਅਮਰੀਕ ਸਿੰਘ ਢੀਂਡਸਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਦੇ ਨੈਤਿਕ ਪੱਧਰ ਨੂੰ ਉੱਚਾ ਚੁੱਕਣ ਲਈ ਦੇਸ਼ ਭਰ ਵਿੱਚ ਨੈਤਿਕ ਪ੍ਰੀਖਿਆ ਦਾ ਪ੍ਰਬੰਧ ਕੀਤਾ ਗਿਆ। ਇਸ ਸੰਬੰਧੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਚਿਆਰ ਜੀਵਨ ਜੁਗਤ ਸੰਬੰਧੀ ਇੱਕ ਛੋਟੀ ਜਿਹੀ ਕਿਤਾਬ ਤਿਆਰ ਕੀਤੀ ਗਈ ਹੈ। ਜਿਸ ਵਿੱਚ ਛੋਟੇ-ਛੋਟੇ ਲੇਖਾਂ ਅਤੇ ਉਦਾਹਰਣਾਂ ਨਾਲ਼ ਨੌਜਵਾਨ ਵਰਗ ਨੂੰ ਸਹੀ ਮਾਰਗ ਚੁਣਨ ਅਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ ਹੈ। ਵਿਦਿਆਰਥੀਆਂ ਨੇ ਇਸ ਕਿਤਾਬ ਰਾਹੀਂ ਜੋ ਕੁੱਝ ਗ੍ਰਹਿਣ ਕੀਤਾ ਉਸ ਸੰਬੰਧੀ ਇੱਕ ਪ੍ਰੀਖਿਆ ਦਾ ਪ੍ਰਬੰਧ ਕੀਤਾ ਗਿਆ। ਇਸ ਪ੍ਰੀਖਿਆ ਵਿੱਚ ਵੱਖ-ਵੱਖ ਜਮਾਤਾਂ ਦੇ ਕੋਈ 87 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੀਖਿਆ ਦਾ ਪ੍ਰਬੰਧਨ ਡਾ. ਕਸ਼ਮੀਰ ਸਿੰਘ ਢਿੱਲੋਂ ਪ੍ਰਤੀਨਿਧੀ ਗੁਰੂ ਗੋਬਿੰਦ ਸਿੰਘ ਸਟੱਡੀ ਦੀ ਅਗਵਾਈ ਵਿੱਚ ਡਾ. ਨਿਰਦੋਸ਼ ਕੌਰ ਵਲੋਂ ਕੀਤਾ ਗਿਆ। ਇਸ ਪ੍ਰੀਖਿਆ ਸਮੇਂ ਡਾ. ਕਸ਼ਮੀਰ ਸਿੰਘ ਢਿੱਲੋਂ ਸਮੇਤ ਸਟੱਡੀ ਸਰਕਲ ਦੇ ਹੋਰ ਨੁਮਾਇੰਦੇਂ ਕੁਲਦੀਪ ਸਿੰਘ ਝਿੰਗੜ, ਬਲਵਿੰਦਰ ਸਿੰਘ ਫੌਰੈਸਟ ਅਫ਼ਸਰ ਨਵਾਂਸ਼ਹਿਰ, ਇੰਦਰਜੀਤ ਸਿੰਘ, ਸਮਸ਼ੇਰ ਸਿੰਘ ਜੈਕਸ਼ਨ ਅਤੇ ਚਰਨਜੀਤ ਸਿੰਘ ਹਾਜ਼ਰ ਸਨ। ਪ੍ਰੀਖਿਆ ਤੋਂ ਬਾਅਦ ਅਮਰਦੀਪ ਸੰਸਥਾਵਾਂ ਦੇ ਬਾਨੀ ਗੁਰਚਰਨ ਸਿੰਘ ਸ਼ੇਰਗਿੱਲ ਅਤੇ ਪੀ.ਟੀ.ਏ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਢੀਂਡਸਾ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਮਿਲ ਹੋਣ ’ਤੇ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਤਕਨਾਲੌਜ਼ੀ ਦੇ ਯੁੱਗ ਵਿੱਚ ਨੈਤਿਕ ਸਿੱਖਿਆ ਦਾ ਬਹੁਤ ਜ਼ਿਆਦਾ ਮਹੱਤਵ ਵੱਧ ਗਿਆ ਹੈ। ਪ੍ਰਿੰਸੀਪਲ ਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੇ ਸੁਚਾਰੂ ਜੀਵਨ ਜੁਗਤ ਸੰਬੰਧੀ ਆਪਣਾ ਪਹਿਲਾ ਕਦਮ ਪੁੱਟ ਲਿਆ ਹੈ। ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਲਈ ਹਮੇਸ਼ਾਂ ਪ੍ਰੇਰਣਾ ਸਰੋਤ ਬਣਦੀਆਂ ਹਨ। ਯੂਥ ਗਤੀਵਿਧੀਆਂ ਦੇ ਇੰਚਾਰਜ ਡਾ. ਨਿਰਦੋਸ਼ ਕੌਰ ਨੇ ਨੈਤਿਕ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ ਸੰਬੰਧੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਵੀ ਇਸ ਤਰ੍ਹਾਂ ਦੀ ਪ੍ਰੀਖਿਆਵਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਅਮਨਵੀਰ ਕੌਰ ਕੰਗਰੋੜ ਨਰਸਿੰਗ ਸਿਖਲਾਈ ਐਸੋਸੀਏਸ਼ਨ ਚੰਡੀਗੜ੍ਹ ਦੇ ਬਣੇ ਵਾਇਸ ਪ੍ਰਧਾਨ ਅਗਲੀ ਖ਼ਬਰ ਸ਼ੇਰਗਿੱਲ ਕਾਲਜ ਮੁਕੰਦਪੁਰ ਵਲੋਂ ਲਗਾਇਆ ਗਿਆ ਵਿੱਦਿਅਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।