07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਦੁਬਾਰਾ ਟਿਕਟ ਦੇਣ ’ਤੇ ਹਨੀ ਨੰਬਰਦਾਰ ਜੋਗੇਵਾਲ ਵਲੋਂ ਹਾਈਕਮਾਨ ਦਾ ਧੰਨਵਾਦ

ਕਾਠਗੜ੍ਹ, 6 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬਲਾਚੌਰ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਆਮ ਆਦਮੀ ਪਾਰਟੀ ਵਲੋਂ ਦੁਬਾਰਾ ਉਮੀਦਵਾਰ ਐਲਾਨੇ ਜਾਣ ’ਤੇ ਹਲਕੇ ਦੇ ਵਰਕਰਾਂ ਅਤੇ ਆਗੂਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਜੁਝਾਰੂ ਆਗੂ ਹਨੀ ਨੰਬਰਦਾਰ ਜੋਗੇਵਾਲ ਨੇ ਪਾਰਟੀ ਹਾਈਕਮਾਨ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਅਜੀਤ ਡੈਸਕ 07-11-2026
ਕਾਠਗੜ੍ਹ, 6 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬਲਾਚੌਰ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕਾ ਸੰਤੋਸ਼ ਕਟਾਰੀਆ ਨੂੰ ਆਮ ਆਦਮੀ ਪਾਰਟੀ ਵਲੋਂ ਦੁਬਾਰਾ ਉਮੀਦਵਾਰ ਐਲਾਨੇ ਜਾਣ ’ਤੇ ਹਲਕੇ ਦੇ ਵਰਕਰਾਂ ਅਤੇ ਆਗੂਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਜੁਝਾਰੂ ਆਗੂ ਹਨੀ ਨੰਬਰਦਾਰ ਜੋਗੇਵਾਲ ਨੇ ਪਾਰਟੀ ਹਾਈਕਮਾਨ, ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਹਨੀ ਨੰਬਰਦਾਰ ਜੋਗੇਵਾਲ ਨੇ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਬਲਾਚੌਰ ਹਲਕੇ ’ਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ। ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਨੌਜਵਾਨਾਂ ਦੇ ਰੁਜ਼ਗਾਰ ਲਈ ਉਨ੍ਹਾਂ ਵਲੋਂ ਕੀਤੇ ਗਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਪਾਰਟੀ ਹਾਈਕਮਾਨ ਨੇ ਇੱਕ ਇਮਾਨਦਾਰ, ਮਿਹਨਤੀ ਅਤੇ ਲੋਕਾਂ ਵਿੱਚ ਵਿਚਰਨ ਵਾਲੀ ਆਗੂ ’ਤੇ ਦੁਬਾਰਾ ਭਰੋਸਾ ਜਤਾਇਆ ਹੈ, ਜਿਸ ਦਾ ਅਸੀਂ ਸਵਾਗਤ ਕਰਦੇ ਹਾਂ।
ਪਿਛਲੀ ਖ਼ਬਰ ਪਿੰਡ ਹੈਡੋਂ ਬੇਟ ਦੇ ਸਰਬਪੱਖੀ ਵਿਕਾਸ ਲਈ 20 ਲੱਖ ਦੀ ਗ੍ਰਾਂਟ ਜਾਰੀ ਅਗਲੀ ਖ਼ਬਰ ਕਮਲ ਗਾਂਧੀ ਮੈਮੋਰੀਅਲ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਨੇ ਧਨਵੰਤਰੀ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।