08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਖੁਸ਼ੀਆਂ ਸਾਂਝੇ ਤੇ ਸਦਭਾਵਨਾ ਨਾਲ ਮਨਾਈਆਂ ਜਾਣ-ਬਾਬੂ ਗੁਰਨਾਮ ਦਾਸ ਜੀਤਪੁਰ

ਟੱਪਰੀਆਂ ਖੁਰਦ, 7 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸਮਾਜ ਸੇਵੀ ਮਨਜੀਤ ਕਾਟਨ ਪ੍ਰਾਈਵੇਟ ਲਿਮਟਿਡ ਮਹਾਂਰਾਸ਼ਟਰ ਦੇ ਜਨਰਲ ਮੈਨੇਜਰ ਬਾਬੂ ਗੁਰਨਾਮ ਦਾਸ ਜੀਤਪੁਰ ਨੇ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਤੇ ਸ਼ੁੱਭ ਅਵਸਰ ਦੀਆਂ ਸਮੂਹ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤਿਉਹਾਰ ਪ੍ਰਦੂਸ਼ਣ ਰਹਿਤ, ਨਸ਼ਾ ਰਹਿਤ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਏ ਜਾਣ।

ਅਜੀਤ ਡੈਸਕ 08-11-2026
ਟੱਪਰੀਆਂ ਖੁਰਦ, 7 ਨਵੰਬਰ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸਮਾਜ ਸੇਵੀ ਮਨਜੀਤ ਕਾਟਨ ਪ੍ਰਾਈਵੇਟ ਲਿਮਟਿਡ ਮਹਾਂਰਾਸ਼ਟਰ ਦੇ ਜਨਰਲ ਮੈਨੇਜਰ ਬਾਬੂ ਗੁਰਨਾਮ ਦਾਸ ਜੀਤਪੁਰ ਨੇ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਤੇ ਸ਼ੁੱਭ ਅਵਸਰ ਦੀਆਂ ਸਮੂਹ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤਿਉਹਾਰ ਪ੍ਰਦੂਸ਼ਣ ਰਹਿਤ, ਨਸ਼ਾ ਰਹਿਤ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਮਨਾਏ ਜਾਣ। ਗੁਰਨਾਮ ਦਾਸ ਨੇ ਕਿਹਾ ਕਿ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਸਾਡੇ ਸਮਾਜਿਕ ਤੇ ਧਾਰਮਿਕ ਜੀਵਨ ਵਿੱਚ ਵਿਸ਼ੇਸ਼ ਮਹੱਤਤਾ ਰੱਖਦੇ ਹਨ। ਇਹ ਤਿਉਹਾਰ ਆਪਸੀ ਪਿਆਰ, ਭਾਈਚਾਰਕ ਸਾਂਝ, ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਸਾਨੂੰ ਇਨ੍ਹਾਂ ਖੁਸ਼ੀਆਂ ਭਰੇ ਮੌਕਿਆਂ ਨੂੰ ਆਪਸੀ ਗਿਲੇ-ਸ਼ਿਕਵੇ ਅਤੇ ਦੂਸ਼ਣਬਾਜ਼ੀ ਤੋਂ ਉੱਪਰ ਉੱਠ ਕੇ ਮਿਲ-ਜੁਲ ਕੇ ਮਨਾਉਣਾ ਚਾਹੀਦਾ ਹੈ, ਤਾਂ ਜੋ ਸਮਾਜ ਵਿੱਚ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋ ਸਕੇ।
ਪਿਛਲੀ ਖ਼ਬਰ ਸ਼ਿਵ ਪਬਲਿਕ ਸਕੂਲ ਬਹਿਰਾਮ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਮਾਸਟਰ ਸੁਰਜੀਤ ਸਿੰਘ ਮਾਹੀ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।