10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅਮਰਦੀਪ ਸਕੂਲ ਵਿਖੇ ਰੰਗੋਲੀ ਪ੍ਰਤੀਯੋਗਤਾ ਕਰਵਾਈ

ਮੁਕੰਦਪੁਰ, 9 ਨਵੰਬਰ (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 10-11-2026
ਮੁਕੰਦਪੁਰ, 9 ਨਵੰਬਰ (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥਣਾਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੂਬਸੂਰਤ ਰੰਗੋਲੀਆਂ ਬਣਾਈਆਂ। ਇਸ ਮੁਕਾਬਲੇ ਵਿੱਚ ਪ੍ਰਾਚੀ, ਰਜਨੀ ਅਤੇ ਸਿਮਰਨ ਗਿਆਰ੍ਹਵੀਂ ਜਮਾਤ ਆਰਟਸ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ, ਮੋਨਿਕਾ, ਇਸ਼ਿਕਾ ਅਤੇ ਦੀਪਿਕਾ ਗਿਆਰ੍ਹਵੀਂ ਜਮਾਤ ਮੈਡੀਕਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਮਾਨਵੀ ਅਤੇ ਪ੍ਰਭਜੋਤ ਨੌਵੀਂ ਜਮਾਤ ਅਤੇ ਪ੍ਰਵਲੀਨ, ਜਾਨਵੀ, ਕ੍ਰਿਤਿਕਾ ਅਤੇ ਕੋਮਲ ਗਿਆਰ੍ਹਵੀਂ ਜਮਾਤ ਆਰਟਸ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਪਰਮਜੀਤ ਕੌਰ ਨੇ ਜੇਤੂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਅਤੇ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦਾ ਤਿਉਹਾਰ ਵਾਤਾਵਰਣ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਗ੍ਰੀਨ ਦੀਵਾਲੀ ਵਜੋਂ ਮਨਾਉਣ ਦਾ ਸੁਨੇਹਾ ਦਿੱਤਾ ਅਤੇ ਪਟਾਕਿਆਂ ਤੋਂ ਪਰਹੇਜ਼ ਕਰਕੇ ਸਾਫ਼-ਸੁਥਰੇ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਦੀ ਸਿਰਜਣਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਰਕਸੀ ਪਾਰਟੀ ਦੇ ਸਥਾਪਨਾ ਦਿਵਸ ’ਤੇ ਕਾਮਰੇਡਾਂ ਦੇ ਘਰਾਂ ’ਤੇ ਝੁੱਲੇ ਲਾਲ ਝੰਡੇ -ਦੌਲਤਪੁਰ ਅਗਲੀ ਖ਼ਬਰ ਵੱਡਾ ਰੋਜ਼ਾ ਦੇੇਨੋਵਾਲ ਕਲਾਂ ਵਿਖੇ ਸਾਲਾਨਾ ਛਿੰਝ ਮੇਲਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।