10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਵਧੀਆ ਕਾਰਗੁਜ਼ਾਰੀ ਲਈ ਐਸ.ਐਚ.ਓ ਇੰਸਪੈਕਟਰ ਕਮਲ ਤਨੇਜਾ ਨੇ ਏ.ਐਸ.ਆਈ ਰਾਮ ਸ਼ਾਹ ਨੂੰ ਕੀਤਾ ਸਨਮਾਨਿਤ

ਕਾਠਗੜ੍ਹ, 9 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਥਾਣੇ ’ਚ ਇੱਕ ਸਾਦੇ ਪਰ ਪ੍ਰੇਰਨਾਦਾਇਕ ਸਮਾਗਮ ਦੌਰਾਨ ਐਸ. ਐਚ.

ਅਜੀਤ ਡੈਸਕ 10-11-2026
ਕਾਠਗੜ੍ਹ, 9 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਥਾਣੇ ’ਚ ਇੱਕ ਸਾਦੇ ਪਰ ਪ੍ਰੇਰਨਾਦਾਇਕ ਸਮਾਗਮ ਦੌਰਾਨ ਐਸ.ਐਚ.ਓ. ਇੰਸਪੈਕਟਰ ਕਮਲ ਤਨੇਜਾ ਨੇ ਏ.ਐਸ.ਆਈ. ਰਾਮ ਸ਼ਾਹ ਨੂੰ ਉਸ ਦੀ ਸ਼ਾਨਦਾਰ ਅਤੇ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਇੰਸਪੈਕਟਰ ਕਮਲ ਤਨੇਜਾ ਨੇ ਕਿਹਾ ਕਿ ਏ.ਐਸ.ਆਈ. ਰਾਮ ਸ਼ਾਹ ਨੇ ਆਪਣੀ ਡਿਊਟੀ ਨੂੰ ਹਮੇਸ਼ਾ ਪੂਰੀ ਇਮਾਨਦਾਰੀ, ਮਿਹਨਤ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਹੈ। ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਇਲਾਕੇ ਵਿੱਚ ਅਮਨ-ਸ਼ਾਂਤੀ ਬਣੀ ਰਹੀ ਹੈ ਅਤੇ ਲੋਕਾਂ ਵਿੱਚ ਪੁਲਿਸ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਇਸ ਮੌਕੇ ਚੌਕੀ ਇੰਚਾਰਜ ਆਸਰੋਂ ਏ.ਐਸ.ਆਈ. ਸਿਕੰਦਰਪਾਲ ਅਤੇ ਏ.ਐਸ.ਆਈ. ਧਰਮਪਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਨਮਾਨ ਪ੍ਰਾਪਤ ਕਰਨ ਮੌਕੇ ਏ.ਐਸ.ਆਈ. ਰਾਮ ਸ਼ਾਹ ਨੇ ਇੰਸਪੈਕਟਰ ਕਮਲ ਤਨੇਜਾ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਅੰਤ ਵਿੱਚ ਇੰਸਪੈਕਟਰ ਕਮਲ ਤਨੇਜਾ ਨੇ ਕਿਹਾ ਕਿ ਅੱਗੇ ਤੋਂ ਜੋ ਵੀ ਮੁਲਾਜ਼ਮ ਵਧੀਆ ਕੰਮ ਕਰੇਗਾ, ਉਸ ਨੂੰ ਇਸੇ ਤਰ੍ਹਾਂ ਹੀ ਸਨਮਾਨਿਤ ਕੀਤਾ ਜਾਵੇਗਾ, ਤਾਂ ਜੋ ਹੋਰ ਮੁਲਾਜ਼ਮਾਂ ਨੂੰ ਵੀ ਚੰਗਾ ਕੰਮ ਕਰਨ ਦੀ ਪ੍ਰੇਰਨਾ ਮਿਲ ਸਕੇ।
ਪਿਛਲੀ ਖ਼ਬਰ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 11000 ਰੁਪਏ ਦੀ ਰਾਸ਼ੀ ਭੇਟ ਅਗਲੀ ਖ਼ਬਰ ‘ ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਨਿਰਾਸ਼-ਕਰਮਜੀਤ ਬਿੱਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।