ਲਾਇਨਜ਼ ਕਲੱਬ ਬੰਗਾ ਨਿਸ਼ਚੇ ਵਲੋਂ ਲੋੜਵੰਦਾਂ ਨੂੰ ਦੀਵਾਲੀ ਮੌਕੇ ਵੰਡੀਆਂ ਜੈਕਟਾਂ
ਬੰਗਾ, 9 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਮਾਜ ਸੇਵਾ ਦੇ ਖੇਤਰ ’ਚ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਲਾਇਨਜ਼ ਕਲੱਬ ਬੰਗਾ ਨਿਸ਼ਚੇ ਵਲੋਂ ਕਲੱਬ ਦੇ ਪ੍ਰਧਾਨ ਲਾਇਨ ਜਸਪਾਲ ਸਿੰਘ ਗਿੱਦਾ ਦੀ ਅਗਵਾਈ ਹੇਠ ਆਉਣ ਵਾਲੇ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਲੋੜਵੰਦ ਅਤੇ ਆਰਥਿਕ ਤੌਰ ’ਤੇ ਕੰਮਜੋਰ ਵਰਗ ਦੇ ਲੋਕਾਂ ਨੂੰ ਜੈਕਟਾਂ ਵੰਡੀਆਂ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਲਾਇਨਜ਼ ਜ਼ਿਲ੍ਹਾ 321-ਡੀ ਦੇ ਡਿਪਟੀ ਗਵਰਨਰ ਲਾਇਨ ਤਰਲੋਚਨ ਸਿੰਘ ਵਿਰਦੀ ਅਤੇ ਰੀਜਨ ਚੇਅਰਮੈਨ ਲਾਇਨ ਸੰਜੀਵ ਸੂਰੀ ਨੇ ਲੋੜਵੰਦਾਂ ਦੀ ਮਦਦ ਲਈ ਲਾਇਨਜ਼ ਕਲੱਬ ਬੰਗਾ ਨਿਸ਼ਚੇ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਅਜੀਤ ਡੈਸਕ
10-11-2026