11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨਸ਼ਾ ਰੋਗੀਆਂ ਦੇ ਮਿਆਰੀ ਇਲਾਜ ਲਈ ਨਿਰਧਾਰਿਤ ਐੱਸ . ਓ . ਪੀ . ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ

ਨਵਾਂਸ਼ਹਿਰ, 10 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦੇ ਕੰਮਕਾਜ, ਇਲਾਜ ਪ੍ਰਬੰਧਾਂ ਅਤੇ ਨਸ਼ਾ ਰੋਗੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਸਿਹਤ ਅਧਿਕਾਰੀਆਂ ਅਤੇ ਸਮੁੱਚੇ ਸਟਾਫ ਨੂੰ ਮਿਆਰੀ, ਸੁਰੱਖਿਅਤ ਅਤੇ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦਾ ਦੌਰਾ ਕਰਨ ਸਮੇਂ। 11-11-2026
ਨਵਾਂਸ਼ਹਿਰ, 10 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦੇ ਕੰਮਕਾਜ, ਇਲਾਜ ਪ੍ਰਬੰਧਾਂ ਅਤੇ ਨਸ਼ਾ ਰੋਗੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਸਿਹਤ ਅਧਿਕਾਰੀਆਂ ਅਤੇ ਸਮੁੱਚੇ ਸਟਾਫ ਨੂੰ ਮਿਆਰੀ, ਸੁਰੱਖਿਅਤ ਅਤੇ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕੇਂਦਰ ਵਿੱਚ ਇਲਾਜ ਅਧੀਨ ਨਸ਼ਾ ਰੋਗੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦ੍ਰਿੜ੍ਹ ਇਰਾਦੇ, ਨਿਯਮਤ ਇਲਾਜ ਅਤੇ ਪਰਿਵਾਰ ਦੇ ਸਹਿਯੋਗ ਨਾਲ ਨਸ਼ੇ ਤੋਂ ਛੁਟਕਾਰਾ ਪਾ ਕੇ ਸਿਹਤਮੰਦ ਜੀਵਨ ਵੱਲ ਪਰਤਿਆ ਜਾ ਸਕਦਾ ਹੈ। ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਨੇ ਅਧਿਕਾਰੀਆਂ ਅਤੇ ਸਟਾਫ ਨੂੰ ਹਦਾਇਤ ਕੀਤੀ ਕਿ ਨਸ਼ਾ ਰੋਗੀਆਂ ਦੇ ਇਲਾਜ ਲਈ ਸਿਹਤ ਵਿਭਾਗ ਵਲੋਂ ਨਿਰਧਾਰਿਤ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐੱਸ.ਓ.ਪੀ.) ਅਤੇ ਇਲਾਜ ਪ੍ਰੋਟੋਕੋਲ ਦੀ ਸੁਹਿਰਦਤਾ ਨਾਲ ਪਾਲਣਾ ਕੀਤੀ ਜਾਵੇ। ਮਰੀਜ਼ਾਂ ਨੂੰ ਨਿਰਧਾਰਿਤ ਪ੍ਰੋਟੋਕੋਲ ਅਨੁਸਾਰ ਹੀ ਦਵਾਈ ਦਿੱਤੀ ਜਾਵੇ ਅਤੇ ਦਵਾਈ ਦੀ ਖੁਰਾਕ ਵਿੱਚ ਕੋਈ ਵੀ ਤਬਦੀਲੀ ਮਾਹਰ ਡਾਕਟਰ ਦੀ ਸਲਾਹ ਅਤੇ ਮਰੀਜ਼ ਦੀ ਸਿਹਤ ਦੇ ਮੁਲਾਂਕਣ ਤੋਂ ਬਾਅਦ ਹੀ ਕੀਤੀ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਨਸ਼ਾ ਰੋਗੀਆਂ ਨੂੰ ਇਲਾਜ ਅਤੇ ਕਾਊਂਸਲਿੰਗ ਸਬੰਧੀ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਮੈਡੀਕਲ ਅਫਸਰ ਡਾ. ਰਮਨਦੀਪ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਪਿਛਲੀ ਖ਼ਬਰ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਕ੍ਰਿਕਟਰ ਸੂਰਿਆ ਕੁਮਾਰ ਯਾਦਵ ਤੇ ਉਨ੍ਹਾਂ ਦੇ... ਅਗਲੀ ਖ਼ਬਰ ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।