12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪ੍ਰਵਾਸੀ ਮਜ਼ਦੂਰਾਂ ’ਚ ਵੱਜਿਆ ਮੋਟਰਸਾਈਕਲ, ਪਤੀ-ਪਤਨੀ ਗੰਭੀਰ ਜ਼ਖ਼ਮੀ

ਕਾਠਗੜ੍ਹ, 11 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ‘ਤੇ ਨੇੜੇ ਪਿੰਡ ਕਮਾਲਪੁਰ ਦੇ ਕੱਟ ਕੋਲ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸ.

ਅਜੀਤ ਡੈਸਕ 12-11-2026
ਕਾਠਗੜ੍ਹ, 11 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ ‘ਤੇ ਨੇੜੇ ਪਿੰਡ ਕਮਾਲਪੁਰ ਦੇ ਕੱਟ ਕੋਲ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐਸ.ਐਸ.ਐਫ ਟੀਮ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਕਮਾਲਪੁਰ ਕੱਟ ਦੇ ਕੋਲ ਐਕਸੀਡੈਂਟ ਹੋ ਗਿਆ ਤਾਂ ਉਨਾਂ ਨੇ ਤੁਰੰਤ ਜਾ ਕੇ ਦੇਖਿਆ ਇੱਕ ਪਲਟੀਨਾ ਮੋਟਰਸਾਈਕਲ ਜਿਸ ਦਾ ਨੰਬਰ ਪੀ.ਬੀ 38 ਈ 6096 ਜਿਸ ਨੂੰ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਪੱਟੀ ਚਲਾ ਰਿਹਾ ਸੀ ਇਹ ਮੋਟਰਸਾਈਕਲ ਬਲਾਚੌਰ ਤੋਂ ਰੋਪੜ ਸਾਇਡ ਜਾ ਰਿਹਾ ਸੀ ਇਸ ਮਗਰ ਇਸ ਦੀ ਪਤਨੀ ਦਲਜੀਤ ਕੌਰ ਬੈਠੀ ਸੀ, ਜਦੋਂ ਇਹ ਮੋਟਰਸਾਈਕਲ ਕਮਾਲਪੁਰ ਦੇ ਕੱਟ ਨਜ਼ਦੀਕ ਪਹੁੰਚੀਆਂ ਤਾਂ ਇਹ ਮੋਟਰਸਾਈਕਲ ਦੋ ਪ੍ਰਵਾਸੀ ਮਜ਼ਦੂਰ ਜੋ ਸੜਕ ਪਾਰ ਕਰ ਰਹੇ ਸਨ ਤਾਂ ਮੋਟਰਸਾਈਕਲ ਉਨ੍ਹਾਂ ਨਾਲ ਟਕਰਾ ਗਿਆ ਜਿਸ ਨਾਲ ਮੋਟਰਸਾਈਕਲ ’ਤੇ ਸਵਾਰ ਪਤੀ-ਪਤਨੀ ਡਿੱਗ ਪਏ ਅਤੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਦੀ ਮਦਦ ਨਾਲ ਸਿਵਿਲ ਹਸਪਤਾਲ ਰੋਪੜ ਵਿਖੇ ਇਲਾਜ ਲਈ ਭਰਤੀ ਕਰਵਾਇਆ।
ਪਿਛਲੀ ਖ਼ਬਰ ਬਾਬਾ ਜੰਡ ਪੀਰ ਦਾ ਸਾਲਾਨਾ 2 ਰੋਜ਼ਾ ਜੋੜ ਮੇਲਾ 14 ਤੋਂ ਅਗਲੀ ਖ਼ਬਰ ਜਨਗਣਨਾ-2027 ਤਹਿਤ 16 ਤੋਂ 30 ਤੱਕ ਖ਼ੁਦ ਦਰਜ ਕੀਤੇ ਜਾ ਸਕਣਗੇ ਵੇਰਵੇ-ਗੁਰਕੰਵਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।