ਹੇਮ ਰਾਜ ਕਸਾਣਾ ਨੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਬਲਾਚੌਰ, 11 ਨਵੰਬਰ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਸਿਆਸੀ ਸਰਗਰਮੀਆਂ ਦੌਰਾਨ ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਚੌਧਰੀ ਬਿਮਲ ਕੁਮਾਰ ਸਿਆਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਨਾਲ ਸਬੰਧਿਤ ਹੇਮ ਰਾਜ ਕਸਾਣਾ ਵਲੋਂ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਹੇਮ ਰਾਜ ਕਸਾਣਾ ਦਾ ਪਾਰਟੀ ’ਚ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
12-11-2026