12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀ ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਵਿਖੇ ਸੰਤ ਬਾਬਾ ਸਤਨਾਮ ਸਿੰਘ ਮਲਟੀਪਰਪਜ਼ ਹਾਲ ਦਾ ਟੱਕ ਲਾਉਣ ਮੌਕੇ ਅਰਦਾਸ ਕਰਦੇ ਹੋਏ ਨਾਲ ਹਨ ਕੁਲਵਿੰਦਰ ਸਿੰਘ ਢਾਹਾਂ, ਟਰੱਸਟੀ, ਸਕੂਲ ਪ੍ਰਿੰਸੀਪਲ, ਸਟਾਫ ਅਤੇ ਹੋਰ ਪਤਵੰਤੇ। ਢਾਹਾਂ ਕਲੇਰਾਂ ਸਕੂਲ ’ਚ ਬਣੇਗਾ 2 ਕਰੋੜ ਦਾ ਸ਼ਾਨਦਾਰ ਮਲਟੀਪਰਪਜ਼ ਹਾਲ

ਬੰਗਾ, 11 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ਾਲ ਮਲਟੀਪਰਪਜ਼ ਹਾਲ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਪੂਰੇ ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਹੋਈ। ਇਸ ਮਲਟੀਪਰਪਜ਼ ਹਾਲ ਬਣਾਉਣ ਦੇ ਕੰਮ ਦੀ ਆਰੰਭਤਾ ਸੰਤ ਬਾਬਾ ਸਤਨਾਮ ਸਿੰਘ ਮੁੱਖ ਸੇਵਾਦਾਰ ਕਾਰ ਸੇਵਾ ਸੰਤ ਬਾਬਾ ਸੇਵਾ ਸਿੰਘ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਕਰ-ਕਮਲਾਂ ਨਾਲ ਟੱਕ ਲਗਾ ਕੇ ਕੀਤੀ।

ਅਜੀਤ ਡੈਸਕ 12-11-2026
ਬੰਗਾ, 11 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ਾਲ ਮਲਟੀਪਰਪਜ਼ ਹਾਲ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਪੂਰੇ ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਹੋਈ। ਇਸ ਮਲਟੀਪਰਪਜ਼ ਹਾਲ ਬਣਾਉਣ ਦੇ ਕੰਮ ਦੀ ਆਰੰਭਤਾ ਸੰਤ ਬਾਬਾ ਸਤਨਾਮ ਸਿੰਘ ਮੁੱਖ ਸੇਵਾਦਾਰ ਕਾਰ ਸੇਵਾ ਸੰਤ ਬਾਬਾ ਸੇਵਾ ਸਿੰਘ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਕਰ-ਕਮਲਾਂ ਨਾਲ ਟੱਕ ਲਗਾ ਕੇ ਕੀਤੀ। ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਢਾਂਚਾ ਅਤੇ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਟਰੱਸਟ ਹਮੇਸ਼ਾ ਹੀ ਵਚਨਬੱਧ ਰਿਹਾ ਹੈ। ਵਿਦਿਆਰਥੀਆਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਕੂਲ ਵਿੱਚ ਵਿਸ਼ਾਲ ਮਲਟੀਪਰਪਜ਼ ਹਾਲ ਤਿਆਰ ਕੀਤਾ ਜਾਵੇਗਾ, ਜਿਸ ਵਿਚ 6 ਲੈਬਾਂ ਵੀ ਹੋਣਗੀਆਂ ਅਤੇ ਇਨ੍ਹਾਂ ਦੀ ਉਸਾਰੀ ਉੱਤੇ 2 ਕਰੋੜ ਰੁਪਏ ਤੋਂ ਵੱਧ ਦਾ ਖਰਚਾ ਆਵੇਗਾ। ਇਸ ਮੌਕੇ ਸਮੂਹ ਟਰੱਸਟ ਵੱਲੋਂ ਸੰਤ ਬਾਬਾ ਸਤਨਾਮ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ, ਦਵਿੰਦਰ ਸਿੰਘ ਢਿੱਲੋਂ ਮੈਂਬਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸਤਵਿੰਦਰ ਸਿੰਘ ਰਾਜੂ ਨੌਰਾ, ਕਰਨਵੀਰ ਸਿੰਘ ਢਾਹਾਂ ਯੂ.ਐਸ.ਏ, ਗਿਆਨੀ ਜਗਬੀਰ ਸਿੰਘ ਗੁਰੂ ਗੋਬਿੰਦ ਸਿੰਘ ਲੋਹ ਲੰਗਰ ਸਟੋਰ ਨੌਰਾ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡੀ.ਐਮ.ਐਸ. ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਕੂਲ ਪ੍ਰਿੰਸੀਪਲ ਵਨੀਤਾ ਚੋਟ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਕਮਲਜੀਤ ਸਿੰਘ, ਭੁਪਿੰਦਰ ਸਿੰਘ, ਵੱਖ-ਵੱਖ ਸੰਸਥਾਵਾਂ ਦੇ ਵਿਭਾਗਾਂ ਦੇ ਮੁਖੀ, ਸਮੂਹ ਸਕੂਲ ਸਟਾਫ, ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਠਗੜ੍ਹ ਵਿਖੇ 14 ਨੂੰ ਹੋਵੇਗੀ ਅਥਲੈਟਿਕ ਮੀਟ ਅਗਲੀ ਖ਼ਬਰ ਕਣਕ ਦਾ ਬੀਜ 50 ਫੀਸਦੀ ਸਬਸਿਡੀ ’ਤੇ ਉੁਲਬਧ -ਡਾ. ਨੀਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।