13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੰਘਰਸ਼ਸ਼ੀਲ ਜਥੇਬੰਦੀਆਂ ਪੂਰੀ ਏਕਤਾ ਬਣਾ ਕੇ ਚੋਣਾਂ ’ ਚ ਹਿੱਸਾ ਲੈਣ ਤਾਂ ਲੋਕ ਸੰਘਰਸ਼ ਹੋਰ ਮਜ਼ਬੂਤ ਹੋਣਗੇ - ਕਰਨ ਸਿੰਘ ਰਾਣਾ

ਰੱਤੇਵਾਲ/ਕਾਠਗੜ੍ਹ, 12 ਨਵੰਬਰ (ਅਸ਼ੋਕ ਕੁਮਾਰ ਲੀਲ, ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਅੰਦਰ ਰਾਜ ਕਰ ਚੁਕੀਆਂ ਸਿਆਸੀ ਧਿਰਾਂ ਨੇ ਜੋਰ-ਸ਼ੋਰ ਨਾਲ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਪਰ ਇਸ ਚੋਣ ਮੁਹਿੰਮ ’ਚ ਲੋਕਾਂ ਦੀਆਂ ਮੰਗਾਂ ਅਤੇ ਮੁੱਦੇ ਗਾਇਬ ਹਨ। ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਮੀਤ ਪ੍ਰਧਾਨ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਟੌਂਸਾ ’ਚ ਸਥਾਨਕ ਯੂਨਿਟ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ।

ਸਾਥੀ ਰਾਣਾ ਕਰਨ ਸਿੰਘ ਸਾਥੀਆਂ ਸਮੇਤ ਜਾਣਕਾਰੀ ਦਿੰਦੇ ਹੋਏ। 13-11-2026
ਰੱਤੇਵਾਲ/ਕਾਠਗੜ੍ਹ, 12 ਨਵੰਬਰ (ਅਸ਼ੋਕ ਕੁਮਾਰ ਲੀਲ, ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਅੰਦਰ ਰਾਜ ਕਰ ਚੁਕੀਆਂ ਸਿਆਸੀ ਧਿਰਾਂ ਨੇ ਜੋਰ-ਸ਼ੋਰ ਨਾਲ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਪਰ ਇਸ ਚੋਣ ਮੁਹਿੰਮ ’ਚ ਲੋਕਾਂ ਦੀਆਂ ਮੰਗਾਂ ਅਤੇ ਮੁੱਦੇ ਗਾਇਬ ਹਨ। ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਮੀਤ ਪ੍ਰਧਾਨ ਭਾਈ ਲਾਲੋ ਲੋਕ ਮੰਚ ਪੰਜਾਬ ਨੇ ਟੌਂਸਾ ’ਚ ਸਥਾਨਕ ਯੂਨਿਟ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨਾਂ ਕਿਹਾ ਕਿ ਲੋਕ ਮੰਗਾਂ ਅਤੇ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਹੋਰ ਕਿਰਤੀ ਧਿਰਾਂ ਲਗਾਤਾਰ ਸੰਘਰਸ਼ਾਂ ਦੇ ਮੈਦਾਨ ਵਿੱਚ ਹਨ। ਇਨ੍ਹਾਂ ਸੰਘਰਸ਼ਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਪੂਰੀ ਏਕਤਾ ਬਣਾ ਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਇਸ ਲਈ ਪੰਜਾਬ ਵਿੱਚ ਸੰਘਰਸ਼ਸ਼ੀਲ ਜਥੇਬੰਦੀਆਂ ਯਤਨ ਕਰ ਰਹੀਆਂ ਹਨ ਜਿਸ ਦਾ ਸਵਾਗਤ ਕਰਨਾ ਬਣਦਾ ਹੈ। ਮੀਟਿੰਗ ਨੇ ਫੈਸਲਾ ਕੀਤਾ ਕਿ 6 ਦਸੰਬਰ ਨੂੰ ਸੰਗਰੂਰ ਵਿਖੇ ਹੋ ਰਹੀ ਮਜ਼ਦੂਰਾਂ ਦੀ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਜਾਵੇਗਾ। ਮੀਟਿੰਗ ਨੇ ਇਹ ਵੀ ਫੈਸਲਾ ਕੀਤਾ ਕਿ ਨੌਜਵਾਨਾਂ ਵੱਲੋਂ ਸ਼ੁਰੂ ਕੀਤੀ ਜਾ ਰਹੀ ਰੁਜ਼ਗਾਰ ਪ੍ਰਾਪਤੀ ਮੁਹਿੰਮ ਨੂੰ ਪੂਰਜੋਰ ਹਮਾਇਤ ਕੀਤੀ ਜਾਵੇਗੀ। ਮੀਟਿੰਗ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸਰਕਾਰ ਤੋਂ ਮੰਗ ਕੀਤੀ ਕੇ ਸਨਅਤੀ ਖੇਤਰ ਟੌਸਾ ਵਿੱਚ ਹਵਾ-ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਠੋਸ ਬੰਦੋਬਸਤ ਕੀਤੇ ਜਾਣ ਤਾਂ ਕਿ ਲੋਕਾਂ ਦੀ ਸਿਹਤ ਅਤੇ ਵਾਤਾਵਰਨ ਦੀ ਸੁਰੱਖਿਆ ਕੀਤੀ ਜਾ ਸਕੇ। ਇਸ ਮੌਕੇ ਸਾਥੀ ਮਨੋਹਰ ਲਾਲ, ਬੀਬੀ ਸ਼ਸ਼ੀ ਰਾਣਾ, ਦੇਵ ਰਾਜ, ਮੋਹਨ ਸਿੰਘ ਅਤੇ ਪਵਨ ਕੁਮਾਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੀ ਟਿਕਟ ਦਾ ਸਹੀ ਹੱਕਦਾਰ ਸਿਰਫ ਕਮਲਜੀਤ ਬੰਗਾ - ਵਿਕਾਸ ਸੰਗਰ ਅਗਲੀ ਖ਼ਬਰ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਆਰੰਭਤਾ ਹੋਵੇਗੀ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।