13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਆਉਂਦੀਆਂ ਵਿਧਾਨ ਸਭਾ ਚੋਣਾਂ ’ ਚ ਕਾਂਗਰਸ ਪੂਰਨ ਬਹੁਮਤ ਨਾਲ ਚੋਣਾਂ ਜਿੱਤੇਗੀ - ਅਜੈ ਮੰਗੂਪੁਰ

ਸੜੋਆ, 12 ਨਵੰਬਰ (ਬਲਵਿੰਦਰ ਨਾਨੋਵਾਲੀਆ)-ਕਾਂਗਰਸ ਪਾਰਟੀ ਵਲੋਂ ਆਪਣੇ ਪੰਜ ਸਾਲਾਂ ਦੇ ਸ਼ਾਸ਼ਨ ਕਾਲ ਦੌਰਾਨ ਸੂਬੇ ਦੇ ਵਿਕਾਸ ’ਚ ਜੋ ਭੂਮਿਕਾ ਨਿਭਾਈ, ਉਸ ਨੂੰ ਪੰਜਾਬ ਵਾਸੀ ਕਦੇ ਵੀ ਨਹੀਂ ਭੁਲਾ ਸਕਦੇ। ਇਹ ਵਿਚਾਰ ਚੌਧਰੀ ਅਜੈ ਕੁਮਾਰ ਮੰਗੂਪੁਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਕਾਂਗਰਸ ਵਲੋਂ ਆਰੰਭੇ ਪ੍ਰੋਗਰਾਮ ‘ਪੰਜਾਬ ਮੰਗਦਾ ਇਨਸਾਫ’ ਬਾਰੇ ਜਾਣੂੰ ਕਰਵਾਉਂਦਿਆ ਪਿੰਡ ਖੁਰਦਾਂ ਵਿਖੇ ਪ੍ਰਗਟ ਕੀਤੇ।

ਅਜੀਤ ਡੈਸਕ 13-11-2026
ਸੜੋਆ, 12 ਨਵੰਬਰ (ਬਲਵਿੰਦਰ ਨਾਨੋਵਾਲੀਆ)-ਕਾਂਗਰਸ ਪਾਰਟੀ ਵਲੋਂ ਆਪਣੇ ਪੰਜ ਸਾਲਾਂ ਦੇ ਸ਼ਾਸ਼ਨ ਕਾਲ ਦੌਰਾਨ ਸੂਬੇ ਦੇ ਵਿਕਾਸ ’ਚ ਜੋ ਭੂਮਿਕਾ ਨਿਭਾਈ, ਉਸ ਨੂੰ ਪੰਜਾਬ ਵਾਸੀ ਕਦੇ ਵੀ ਨਹੀਂ ਭੁਲਾ ਸਕਦੇ। ਇਹ ਵਿਚਾਰ ਚੌਧਰੀ ਅਜੈ ਕੁਮਾਰ ਮੰਗੂਪੁਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਪੰਜਾਬ ਕਾਂਗਰਸ ਵਲੋਂ ਆਰੰਭੇ ਪ੍ਰੋਗਰਾਮ ‘ਪੰਜਾਬ ਮੰਗਦਾ ਇਨਸਾਫ’ ਬਾਰੇ ਜਾਣੂੰ ਕਰਵਾਉਂਦਿਆ ਪਿੰਡ ਖੁਰਦਾਂ ਵਿਖੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਵਿਧਾਨ ਹਲਕਾ ਬਲਾਚੌਰ ਦੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਪੰਜਾਬ ਸਰਕਾਰ ਦੇ ਖਜ਼ਾਨੇ ’ਚੋਂ ਲਿਆ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਖਰਚੇ, ਜਿਨ੍ਹਾਂ ’ਚੋ ਬਹੁਤੀਆਂ ਗ੍ਰਾਂਟਾਂ ਪਿੰਡਾਂ ਅੰਦਰ ਅੱਜ ਵੀ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਪਿੰਡ-ਪਿੰਡ ਸੂਬਾ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਵਿੱਚ ਰਖ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕੰਮਜੋਰੀਆਂ ਕਾਰਨ ਹੁਣ ਸੂਬੇ ਦੇ ਲੋਕੀ ਮੁੜ ਤੋਂ ਫਰਵਰੀ 2027 ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਤੋਂ ਕਾਂਗਰਸ ਪਾਰਟੀ ਨੂੰ ਸਤਾ ਸੰਭਾਲਣ ਦਾ ਮਨ ਬਣਾ ਚੁਕੇ ਹਨ। ਜਿਸ ਤੋਂ ਸਿਧਾ ਸੰਕੇਤ ਮਿਲਦਾ ਹੈ ਕਿ ਆਉਂਦਿਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।
ਪਿਛਲੀ ਖ਼ਬਰ ਕਮਲਜੀਤ ਬੰਗਾ ਹਲਕਾ ਬੰਗਾ ਦੇ ਜੁਝਾਰੂ ਆਗੂ ਹਨ - ਸਰਪੰਚ ਤੀਰਥਾ ਰਾਣੀ ਅਗਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਅਤੇ ਪੰਜਾਬੀਅਤ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ - ਡਾ . ਧਰਮਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।