ਬਲਾਚੌਰ ਹਲਕੇ ਦੇ ਪਿੰਡਾਂ ਦਾ ਹਰ ਪੱਖੋਂ ਕਰਵਾਇਆ ਜਾ ਰਿਹੈ ਚਹੁੰਮੁਖੀ ਵਿਕਾਸ : ਅਸ਼ੋਕ ਕਟਾਰੀਆ
ਮਜਾਰੀ/ਸਾਹਿਬਾ, 13 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵੱਲੋਂ ਬਲਾਚੌਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਹਰ ਪੱਖੋਂ ਚਹੁੰਮੁਖੀ ਵਿਕਾਸ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਦੇ ਪਤੀ ਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਗੁਲਪੁਰ ਤੋਂ ਕਰਾਵਰ ਅਤੇ ਗੁਲਪੁਰ ਤੋਂ ਚਣਕੋਈ ਤੱਕ ਜਾਣ ਵਾਲੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਕੀਤਾ ।
ਮ
ਮਨਪ੍ਰੀਤ ਦੀ ਪੁਸਤਕ ‘ਨਿੱਕੇ ਦਿਲਾਂ ਦੀ ਦਾਸਤਾਨ’ ਜਾਰੀ ਕਰਨ ਸਮੇਂ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਨਵਜੋਤ ਸਾਹਿਤ ਸੰਸਥਾ ਦੇ ਨੁਮਾਇੰਦੇ ਨਾਲ ਬੱਚਿਆਂ ਦੇ ਮਾਪੇ।
14-11-2026
ਮਜਾਰੀ/ਸਾਹਿਬਾ, 13 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵੱਲੋਂ ਬਲਾਚੌਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਹਰ ਪੱਖੋਂ ਚਹੁੰਮੁਖੀ ਵਿਕਾਸ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਦੇ ਪਤੀ ਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਗੁਲਪੁਰ ਤੋਂ ਕਰਾਵਰ ਅਤੇ ਗੁਲਪੁਰ ਤੋਂ ਚਣਕੋਈ ਤੱਕ ਜਾਣ ਵਾਲੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਸਮੇਂ ਕੀਤਾ । ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੇ ਵਿਕਾਸ ਦੀ ਅਹਿਮ ਕੜੀ ਹੁੰਦੀਆਂ ਹਨ। ਚੰਗੀਆਂ ਸੜਕਾਂ ਬਣਨ ਨਾਲ ਜਿੱਥੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ, ਉੱਥੇ ਹੀ ਕਿਸਾਨਾਂ, ਦੁਕਾਨਦਾਰਾਂ ਅਤੇ ਆਮ ਰਾਹਗੀਰਾਂ ਨੂੰ ਵੀ ਕਾਫ਼ੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਬਲਾਚੌਰ ਹਲਕੇ ਦੇ ਪਿੰਡਾਂ ਵਿੱਚ ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ। ਅਸ਼ੋਕ ਕਟਾਰੀਆ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਪਿੰਡਾਂ ਨੂੰ ਵਿਕਾਸ ਪੱਖੋਂ ਮਜ਼ਬੂਤ ਬਣਾਉਣਾ ਮੁੱਖ ਤਰਜੀਹ ਹੈ। ਇਸ ਮੌਕੇ ਸਰਪੰਚ ਕਸ਼ਮੀਰ ਸਿੰਘ, ਸਾਬਕਾ ਸਰਪੰਚ ਕੈਪਟਨ ਅਮਰਜੀਤ ਸਿੰਘ, ਮਾਸਟਰ ਮੋਹਨ ਸਿੰਘ, ਗੁਰਦੀਪ ਸਿੰਘ ਪੰਚ, ਝਲਮਨ ਸਿੰਘ, ਗੁਰਦੀਪ ਸਿੰਘ ਭਾਲੜੂ, ਯੁੱਧਵੀਰ ਸਿੰਘ ਆਦਿ ਹਾਜ਼ਰ ਸਨ।