ਸਮੁੰਦੜਾ, 14 ਨਵੰਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਫੁੱਲੂ ਨੂੰ ਜਾਂਦੀ ਸੰਪਰਕ ਸੜਕ ‘ਤੇ ਵਾਪਰੇ ਇੱਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਚੋਂ ਇੱਕ ਦੀ ਮੌਤ ਹੋ ਜਾਣ ਅਤੇ ਦੂਸਰੇ ਦੇ ਗੰਭੀਰ ਰੂਪ ਵਿੱਚ ਜਖਮੀ ਹੋ ਜਾਣ ਦੀ ਖ਼ਬਰ ਹੈ। ਪਰਿਵਾਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵਾਰਿਸ ਕੁਮਾਰ (23) ਪੁੱਤਰ ਤਿਲਕ ਰਾਜ ਵਾਸੀ ਚੱਕ ਗੁਰੂ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਛੋਟੇ ਭਰਾ ਸੁਖਰਾਜ ਨਾਲ ਕਿਸੇ ਧਾਰਮਿਕ ਅਸਥਾਨ ‘ਤੇ ਚੱਲੇ ਸਨ। ਜਿਹਨਾਂ ਦਾ ਤੇਜ਼ ਰਫਤਾਰ ਮੋਟਰ ਸਾਈਕਲ ਪਿੰਡ ਚੱਕ ਫੁੱਲੂ ਵਿਖੇ ਬੇਕਾਬੂ ਹੋ ਕੇ ਕਿਸੇ ਕੰਧ ਵਿੱਚ ਬੜੀ ਜ਼ੋਰ ਨਾਲ ਜਾ ਟਕਰਾਇਆ। ਮੌਕੇ ‘ਤੇ ਪਹੁੰਚੇ ਪਿੰਡ ਵਾਸੀਆਂ ਵੱਲੋਂ ਯਤਨ ਕਰਦਿਆਂ ਤੁਰੰਤ ਦੋਵੇਂ ਭਰਾਵਾਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਭਰਤੀ ਕਰਵਾਇਆ ਗਿਆ, ਜਿਥੇ ਕਿ ਡਾਕਟਰਾਂ ਵੱਲੋਂ ਵਾਰਿਸ ਕੁਮਾਰ ਨੂੰ ਮ੍ਰਿਤਕ ਦੱਸਿਆ ਗਿਆ ਅਤੇ ਜਖਮੀ ਹੋਏ ਉਸਦੇ ਛੋਟੇ ਭਰਾ ਸੁਖਰਾਜ ਨੂੰ ਚੈਰੀਟੇਬਲ ਹਸਪਤਾਲ ਢਾਹਾਂ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਕਿ ਉਸ ਦੀ ਹਾਲਤ ਵੀ ਬੜੀ ਗੰਭੀਰ ਬਣੀ ਹੋਈ ਹੈ।
ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਚੋਂ ਇੱਕ ਦੀ ਮੌਤ, ਦੂਜਾ ਗੰਭੀਰ ਜਖ਼ਮੀ
ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਚੋਂ ਇੱਕ ਦੀ ਮੌਤ, ਦੂਜਾ ਗੰਭੀਰ ਜਖ਼ਮੀ
ਅਜੀਤ ਡੈਸਕ
15-11-2026