15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੁਢਲਾ ਸਿਹਤ ਕੇਂਦਰ ਮੁਕੰਦਪੁਰ ਵਿਖ਼ੇ ਮਨਾਇਆ ਵਿਸ਼ਵ ਸ਼ੂਗਰ ਦਿਵਸ

ਮੁਕੰਦਪੁਰ, 14 ਨਵੰਬਰ (ਅਮਰੀਕ ਸਿੰਘ ਢੀਂਡਸਾ)-ਵਿਸ਼ਵ ਸ਼ੂਗਰ ਜਾਗਰੂਕਤਾ ਦਿਵਸ ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਮਨਾਇਆ ਗਿਆ। ਇਸ ਮੌਕੇ ਤੇ ਡਾ.

ਅਜੀਤ ਡੈਸਕ 15-11-2026
ਮੁਕੰਦਪੁਰ, 14 ਨਵੰਬਰ (ਅਮਰੀਕ ਸਿੰਘ ਢੀਂਡਸਾ)-ਵਿਸ਼ਵ ਸ਼ੂਗਰ ਜਾਗਰੂਕਤਾ ਦਿਵਸ ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਮਨਾਇਆ ਗਿਆ। ਇਸ ਮੌਕੇ ਤੇ ਡਾ. ਹਰਕੇਸ਼ ਕੁਮਾਰ ਨੇ ਦੱਸਿਆ ਕਿ ਸ਼ੂਗਰ ਰੋਗ ਕਿਸੇ ਵੀ ਉਮਰ ਵਿੱਚ ਹੋ ਸਕਦਾ ਹੈ। ਇਸ ਦਾ ਮੁੱਖ ਕਾਰਣ ਮੋਟਾਪਾ, ਕਸਰਤ ਨਾ ਕਰਨਾ, ਜੀਵਨ ਵਿੱਚ ਤਣਾਅ ਦਾ ਹੋਣਾ, ਸੰਤੁਲਿਤ ਭੋਜਨ ਦੀ ਕਮੀ ਅਤੇ ਸਮੇ ਸਿਰ ਖਾਣਾ ਨਾ ਲੈਣਾ ਅਤੇ ਖਾਨਦਾਨੀ ਕਾਰਣ ਆਦਿ ਹੋ ਸਕਦੇ ਹਨ। ਸ਼ੂਗਰ ਦੀ ਬਿਮਾਰੀ ਦੇ ਮੁੱਖ ਲੱਛਣ ਹਨ ਮਰੀਜ਼ ਨੂੰ ਵਾਰ-ਵਾਰ ਪਿਸ਼ਾਬ ਆਉਣਾ, ਘੜੀ-ਘੜੀ ਪਿਆਸ ਲਗਣੀ, ਅਚਾਨਕ ਭਾਰ ਦਾ ਘੱਟ ਜਾਣਾ, ਬਹੁਤ ਜ਼ਿਆਦਾ ਭੁੱਖ ਲੱਗਣੀ, ਜ਼ਖਮ ਦਾ ਦੇਰੀ ਨਾਲ ਠੀਕ ਹੋਣਾ, ਹੱਥਾਂ ਪੈਰਾਂ ਦਾ ਸੁਨ ਹੋਣਾ, ਚਮੜੀ ਅਤੇ ਪਿਸ਼ਾਬ ਨਾਲੀ ਵਿੱਚ ਵਾਰ-ਵਾਰ ਲਾਗ (ਇੰਨਫੈਕਸ਼ਨ) ਦਾ ਹੋਣਾ ਅਤੇ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰਨਾ। ਪਰ ਇਸ ਖਤਰਨਾਕ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਜੇ ਅਸੀਂ ਰੋਜ਼ਾਨਾ ਅੱਧਾ ਘੰਟਾ ਸੈਰ ਅਤੇ ਕਸਰਤ ਕਰੀਏ, ਖੁਰਾਕ ਵਿੱਚ ਫ਼ਲ, ਗਾਜਰ, ਮੂਲੀ, ਕਰੇਲੇ ਦਾ ਸੇਵਨ ਕਰੀਏ, ਆਪਣੇ ਖਾਣ-ਪੀਣ ਦੇ ਢੰਗ ਵਿੱਚ ਸੁਧਾਰ ਅਤੇ ਸਮੇ ਸਿਰ ਦਵਾਈ ਖ਼ਾਈਏ; ਘਿਓ, ਤੇਲ, ਮੈਦਾ ਤੇ ਚੀਨੀ ਦੀ ਵਰਤੋਂ ਘੱਟ ਕਰੋ, ਬੀੜੀ, ਸਿਗਰਟ ਅਤੇ ਸ਼ਰਾਬ ਦੀ ਵਰਤੋਂ ਨਾ ਕਰੋ ਅਤੇ ਆਪਣੇ ਸ਼ਰੀਰ ਦਾ ਵਜ਼ਨ ਸੰਤੁਲਿਤ ਰੱਖੀਏ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ, ਹੈਲਥ ਅਤੇ ਵੈਲਨੈਸ ਕੇਂਦਰ ਅਤੇ ਸਰਕਾਰੀ ਹਸਪਤਾਲ ਮੁਕੰਦਪਰ ਵਿਖੇ ਸ਼ੂਗਰ ਦੇ ਟੈਸਟ ਅਤੇ ਦਵਾਈਆਂ ਮੁਫਤ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ 30 ਸਾਲ ਤੋਂ ਉਪਰ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਦੋ ਵਾਰ ਸ਼ੂਗਰ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਆਪਣਾ ਸ਼ੂਗਰ ਲੈਵਲ, ਬਲਡਪਰੈਸ਼ਰ ਅਤੇ ਕੋਲੈਸਟਰੋਲ ਦੀ ਨਿਯਮਤ ਜਾਂਚ ਕਰਵਾਓ। ਗਰਭਵਤੀ ਔਰਤਾਂ ਆਪਣਾ ਸ਼ੂਗਰ ਚੈਕ ਜ਼ਰੂਰ ਕਰਵਾਉਣ ਤਾਂ ਕਿ ਹੋਣ ਵਾਲੇ ਬੱਚੇ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ। ਇਸ ਮੌਕੇ ‘ਤੇ ਹੈਲਥ ਵਰਕਰ ਅਮਨਦੀਪ ਕੁਮਾਰ, ਲੈਬ ਟੈਕਨੀਸ਼ੀਅਨ ਰਾਜਕੁਮਾਰ ਅਤੇ ਬਲਬੀਰ, ਸਟਾਫ਼ ਨਰਸ ਸ਼ੈਰੀ ਮੌਜੂਦ ਸਨ।
ਪਿਛਲੀ ਖ਼ਬਰ ਢਾਹਾਂ ਕਲੇਰਾਂ ਕਾਲਜ ਦੀ ਬੀ.ਐਸ.ਸੀ. ਨਰਸਿੰਗ ਦੂਜਾ ਸਾਲ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਸਾਬਕਾ ਵਿਧਾਇਕ ਅੰਗਦ ਸਿੰਘ ਦੀ ਅਗਵਾਈ ਹੇਠ ਸ. ਦਿਲਬਾਗ ਸਿੰਘ ਦੀ ਯਾਦ ’ਚ ਕਰਵਾਏ ਗਏ ਖੇਡ ਟੂਰਨਾਮੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।