ਪੰਜਾਬ ’ਚ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ - ਭਰੋਲੀ, ਸੰਧੂ
ਕਟਾਰੀਆਂ, 14 ਨਵੰਬਰ (ਪ੍ਰੇਮੀ ਸੰਧਵਾਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਟਕਸਾਲੀ ਆਗੂ ਜਥੇਦਾਰ ਸਾਧੂ ਸਿੰਘ ਭਰੋਲੀ ਤੇ ਸੀਨੀਅਰ ਆਗੂ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਡੀ ਜਿੱਤ ਪ੍ਰਾਪਤ ਕਰੇਗਾ। ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਅਗਲੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬਣਨਗੇ।
ਕਟਾਰੀਆਂ, 14 ਨਵੰਬਰ (ਪ੍ਰੇਮੀ ਸੰਧਵਾਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਟਕਸਾਲੀ ਆਗੂ ਜਥੇਦਾਰ ਸਾਧੂ ਸਿੰਘ ਭਰੋਲੀ ਤੇ ਸੀਨੀਅਰ ਆਗੂ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਡੀ ਜਿੱਤ ਪ੍ਰਾਪਤ ਕਰੇਗਾ। ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਅਗਲੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬਣਨਗੇ। ਕਿਉਂਕਿ ਉਹਨਾਂ ਦੇ ਸਵਰਗੀ ਪਿਤਾ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੋ ਹਰ ਵਰਗ ਦੇ ਲੋਕਾਂ ਨੂੰ ਲਾਭਪਾਤਰੀ ਸਹੂਲਤਾਂ ਦਿੱਤੀਆਂ ਸਨ, ਉਸ ਤੋਂ ਵੀ ਵੱਧ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਸਹੂਲਤਾਂ ਹਰ ਵਰਗ ਦੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਦੇ ਵੀ ਲੋਕਾਂ ਨਾਲ ਝੂਠ ਬੋਲ ਕੇ ਵੋਟਾਂ ਬਟੋਰਨ ਦੀ ਕੋਸ਼ਿਸ਼ ਨਹੀਂ ਕੀਤੀ। ਜਿਸ ਕਾਰਨ ਲੋਕਾ ਦਾ ਝੁਕਾ ਆਪਣੇ ਆਪ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲ ਵਧਦਾ ਜਾ ਰਿਹਾ ਹੈ। ਪ੍ਰਧਾਨ ਅਮਰੀਕ ਸਿੰਘ ਸੰਧੂ, ਜਥੇਦਾਰ ਸਾਧੂ ਸਿੰਘ ਭਰੋਲੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਜਿੱਥੇ ਵੱਡੀ ਬਹੁਮਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਵੇਗਾ ਉਥੇ ਹੀ ਹਰ ਵਰਗ ਦੇ ਲੋਕਾਂ ਲਈ ਸਵ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਚਲਾਈਆਂ ਗਈਆਂ ਸਹੂਲਤਾਂ ਦਾ ਲਾਭ ਮਿਲਣਾ ਮੁੜ ਸ਼ੁਰੂ ਹੋਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਬੰਗਾ ਤੋਂ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੂੰ ਟਿਕਟ ਦੇ ਕੇ ਨਿਵਾਜਿਆ ਹੈ ਤੇ ਅਸੀਂ ਉਹਨਾਂ ਦੀ ਜਿੱਤ ਲਈ ਦਿਨ-ਰਾਤ ਡੱਟ ਕੇ ਮਿਹਨਤ ਕਰ ਰਹੇ ਹਾਂ ਅਤੇ ਕਰਦੇ ਹੀ ਰਹਾਂਗੇ। ਕਿਉਂਕਿ ਪੰਜਾਬ ਦੀ ਇਕੋ-ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ। ਜਥੇਦਾਰ ਸਾਧੂ ਸਿੰਘ ਭਰੋਲੀ ਤੇ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਜਿੰਨਾ ਮਰਜੀ ਸ਼੍ਰੋਮਣੀ ਅਕਾਲੀ ਦਲ ਵਿਰੁਧ ਝੂੱਠ ਦਾ ਪ੍ਰਚਾਰ ਕਰੀ ਜਾਣ, ਪਰ ਸੱਚ ਇਹ ਹੈ ਕਿ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣੇਗੀ। ਕਿਉਂਕਿ ਵਿਰੋਧੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਸੂਬੇ ਦਾ ਹਰ ਵਰਗ ਦੁਖੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂ, ਸੁਰਿੰਦਰ ਸਿੰਘ ਸੰਧੂ, ਸੰਤੋਖ ਸਿੰਘ , ਤਰਸੇਮ ਸਿੰਘ, ਸਾਬਕਾ ਸਰਪੰਚ ਸਤਿ ਕਰਤਾਰ ਸਿੰਘ, ਸੰਤੋਖ ਸਿੰਘ ਸੰਧੂ, ਤਰਸੇਮ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।