15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਕਾਠਗੜ੍ਹ, 14 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਸਿੱਖ ਰਾਜ ਵਿਰਾਸਤੀ ਚੌਂਕੀ ਆਸਰੋਂ ਨੇੜੇ ਸਤਲੁਜ ਦਰਿਆ ਰੋਪੜ ਵਿਖੇ ਸਰਕਾਰ-ਏ-ਖਾਲਸਾ ਫੈਡਰੇਸ਼ਨ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਵਿੱਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਸ਼ਾਮਿਲ ਹੋ ਕੇ ਸਮਾਗਮ ਦੀ ਰੌਣਕ ਨੂੰ ਚਾਰ ਚੰਨ ਲਾਏ। ਇਸ ਮੌਕੇ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਅਜੀਤ ਡੈਸਕ 15-11-2026
ਕਾਠਗੜ੍ਹ, 14 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਧਾਰਮਿਕ ਸਮਾਗਮ ਸਿੱਖ ਰਾਜ ਵਿਰਾਸਤੀ ਚੌਂਕੀ ਆਸਰੋਂ ਨੇੜੇ ਸਤਲੁਜ ਦਰਿਆ ਰੋਪੜ ਵਿਖੇ ਸਰਕਾਰ-ਏ-ਖਾਲਸਾ ਫੈਡਰੇਸ਼ਨ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਵਿੱਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਨੇ ਸ਼ਾਮਿਲ ਹੋ ਕੇ ਸਮਾਗਮ ਦੀ ਰੌਣਕ ਨੂੰ ਚਾਰ ਚੰਨ ਲਾਏ। ਇਸ ਮੌਕੇ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਸਮਾਗਮ ਦੌਰਾਨ ਮਨੁੱਖਤਾ ਦੀ ਸੇਵਾ ਦੇ ਜਜ਼ਬੇ ਤਹਿਤ ਜ਼ਿਲ੍ਹਾ ਯੂਥ ਕਲੱਬ ਤਾਲਮੇਲ ਕਮੇਟੀ ਰੂਪਨਗਰ ਵੱਲੋਂ ਪੁਆਧ ਸਟੂਡੈਂਟ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਬਲੱਡ ਸੈਂਟਰ ਦੀ ਬਲੱਡ ਟੀਮ ਨੇ ਵਿਸ਼ੇਸ਼ ਸੇਵਾਵਾਂ ਨਿਭਾਈਆਂ। ਕੈਂਪ ਵਿੱਚ ਨੌਜਵਾਨਾਂ, ਬੀਬੀਆਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਖੂਨਦਾਨ ਕਰਕੇ ਕਿਸੇ ਦੀ ਬਚਾਓ ਜਾਨ, ਆਓ ਕਰੀਏ ਖੂਨਦਾਨ ਦੇ ਸੁਨੇਹੇ ਨੂੰ ਸਾਕਾਰ ਕੀਤਾ। ਖੂਨਦਾਨੀਆਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਰਕਾਰ-ਏ-ਖਾਲਸਾ ਫੈਡਰੇਸ਼ਨ ਦੇ ਆਗੂ ਕੁਲਵੰਤ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਜੀਵਨ ਸਾਨੂੰ ਸਰਬੱਤ ਦੇ ਭਲੇ, ਮਨੁੱਖਤਾ ਦੀ ਸੇਵਾ, ਨਿਮਰਤਾ ਅਤੇ ਖਾਲਸਾਈ ਜਜ਼ਬੇ ਦਾ ਸੁਨੇਹਾ ਦਿੰਦਾ ਹੈ ਅਤੇ ਉਨ੍ਹਾਂ ਦੀ ਸੋਚ ‘ਤੇ ਚੱਲਦਿਆਂ ਹੀ ਇਹ ਧਾਰਮਿਕ ਸਮਾਗਮ ਅਤੇ ਖੂਨਦਾਨ ਕੈਂਪ ਲਗਾਇਆ ਗਿਆ ਹੈ। ਸਮਾਗਮ ਵਿੱਚ ਢਾਡੀ ਜੱਥਾ ਗਿ. ਗੁਰਵਿੰਦਰ ਸਿੰਘ ਬੈਂਸ ਸੰਪੂਰਨ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਗਿ. ਪ੍ਰਿਤਪਾਲ ਸਿੰਘ ਬੈਂਸ, ਬਾਬਾ ਜਸਵੀਰ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਾਲੇ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ, ਉਨ੍ਹਾਂ ਦੀ ਬਹਾਦਰੀ, ਇਨਸਾਫ਼ ਪਸੰਦੀ ਅਤੇ ਸਿੱਖ ਰਾਜ ਦੀ ਸ਼ਾਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।
ਪਿਛਲੀ ਖ਼ਬਰ ਵਰਧਮਾਨ ਜੈਨ ਸੇਵਾ ਸੰਘ ਵਲੋਂ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਹੋਣਗੇ ਆਪ੍ਰੇਸ਼ਨ ਅਗਲੀ ਖ਼ਬਰ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਦਾ ਭਾਂਡਾ ਕੇਂਦਰ ਸਿਰ ਭੰਨ੍ਹ ਕੇ ਝਾੜ ਰਹੀ ਹੈ ਪੱਲਾ -ਜਸਵੰਤ ਸਿੰਘ ਵਰਿਆਮ ਕੇਂਦਰ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।