16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਖ਼ਜ਼ਾਨਾ ਦਫ਼ਤਰਾਂ ਵਿਖੇ 19, 20 ਅਤੇ 21 ਨੂੰ ਲੱਗੇਗਾ ‘ਪੈਨਸ਼ਨਰ ਸੇਵਾ ਮੇਲਾ’

ਨਵਾਂਸ਼ਹਿਰ, 15 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਖ਼ਜ਼ਾਨਾ ਤੇ ਲੇਖਾ ਸ਼ਾਖਾ ਵੱਲੋਂ ਰਾਜ ਦੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ 19, 20 ਅਤੇ 21 ਨਵੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿਖੇ ਵਿਸ਼ੇਸ਼ “ਪੈਨਸ਼ਨਰ ਸੇਵਾ ਮੇਲਾ” ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਜਤਿੰਦਰ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਰਾਜ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਲਾਗੂ ਕੀਤੇ ਗਏ ‘ਪੈਨਸ਼ਨ ਸੇਵਾ ਪੋਰਟਲ’ ਜਿਸ ਵਿੱਚ ਮਹੀਨਾਵਾਰ ਪੈਨਸ਼ਨ ਅਕਾਊਂਟਿੰਗ, ਈ-ਪੀ.

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਜਤਿੰਦਰ ਕੁਮਾਰ 16-11-2026
ਨਵਾਂਸ਼ਹਿਰ, 15 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਖ਼ਜ਼ਾਨਾ ਤੇ ਲੇਖਾ ਸ਼ਾਖਾ ਵੱਲੋਂ ਰਾਜ ਦੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ 19, 20 ਅਤੇ 21 ਨਵੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿਖੇ ਵਿਸ਼ੇਸ਼ “ਪੈਨਸ਼ਨਰ ਸੇਵਾ ਮੇਲਾ” ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਜਤਿੰਦਰ ਕੁਮਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਰਾਜ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਲਾਗੂ ਕੀਤੇ ਗਏ ‘ਪੈਨਸ਼ਨ ਸੇਵਾ ਪੋਰਟਲ’ ਜਿਸ ਵਿੱਚ ਮਹੀਨਾਵਾਰ ਪੈਨਸ਼ਨ ਅਕਾਊਂਟਿੰਗ, ਈ-ਪੀ.ਪੀ.ਓ, ਸ਼ਿਕਾਇਤ ਨਿਵਾਰਨ ਅਤੇ ਜੀਵਨ ਪ੍ਰਮਾਣ ਪੱਤਰ ਦੀ ਇੰਟੀਗ੍ਰੇਸ਼ਨ ਵਰਗੀਆਂ ਸੁਵਿਧਾਵਾਂ ਉਪਲਬਧ ਹਨ ਬਾਰੇ ਜਾਗਰੂਕਤਾ ਫੈਲਾਉਣ ਲਈ ਇਹ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੂਹ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਲਈ 31 ਦਸੰਬਰ ਤੱਕ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਜੀਵਨ ਪ੍ਰਮਾਣ ਪੱਤਰ ਰਾਹੀਂ ਅਪਲੋਡ ਕਰਨ ਦੇ ਨਾਲ-ਨਾਲ ਈ-ਕੇ.ਵਾਈ.ਸੀ ਕਰਵਾਉਣਾ ਲਾਜ਼ਮੀ ਹੈ । ਇਸ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਲਈ ਲਗਾਏ ਜਾ ਰਹੇ ਇਨ੍ਹਾਂ ਮੇਲਿਆਂ ਦੌਰਾਨ ਖ਼ਜ਼ਾਨਾ ਦਫ਼ਤਰਾਂ ਦੇ ਅਧਿਕਾਰੀ, ਕਰਮਚਾਰੀ ਅਤੇ ਪੈਨਸ਼ਨ ਡਿਸਬਰਸਿੰਗ ਬੈਂਕਾਂ ਦੇ ਨੁਮਾਇੰਦੇ ਲੈਪਟਾਪ ਅਤੇ ਬਾਇਓਮੈਟ੍ਰਿਕ ਮਸ਼ੀਨਾਂ ਸਮੇਤ ਮੌਜੂਦ ਰਹਿਣਗੇ, ਤਾਂ ਜੋ ਮੌਕੇ ‘ਤੇ ਹੀ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ।
ਪਿਛਲੀ ਖ਼ਬਰ ` ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਵਲੋਂ 6 ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਸਾਬਕਾ ਵਿਧਾਇਕ ਅੰਗਦ ਸਿੰਘ ਦੀ ਅਗਵਾਈ ਹੇਠ ਚਾਰ ਪਿੰਡਾਂ ’ਚ ਕ੍ਰਿਕਟ ਅਤੇ ਫੁੱਟਬਾਲ ਟੂਰਨਾਮੈਂਟ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।