16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

` ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਵਲੋਂ 6 ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ

ਨਵਾਂਸ਼ਹਿਰ, 15 ਨਵੰਬਰ (ਜਸਬੀਰ ਸਿੰਘ ਨੂਰਪੁਰ)-ਤੁਸ਼ਾਰ ਗੁਪਤਾ ਆਈ. ਪੀ.

ਕਾਬੂ ਕੀਤੇ ਕਥਿਤ ਦੋਸ਼ੀ ਨਾਲ ਪੁਲਿਸ ਪਾਰਟੀ। 16-11-2026
ਨਵਾਂਸ਼ਹਿਰ, 15 ਨਵੰਬਰ (ਜਸਬੀਰ ਸਿੰਘ ਨੂਰਪੁਰ)-ਤੁਸ਼ਾਰ ਗੁਪਤਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਨਸ਼ਾ ਤਸੱਕਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ `ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 74 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਹਨਾਂ ਖ਼ਿਲਾਫ਼ ਮੁਕੱਦਮੇ ਦਰਜ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ, ਜਿਹੜੇ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ ਉਹਨਾਂ ਬਾਰੇ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ਤਾਂ ਉਹਨਾਂ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਤਲਾਹ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਇਲਾਜ ਸੰਬੰਧੀ ਦਾਖਲ ਕਰਵਾਉਣ ਵਿੱਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ।
ਪਿਛਲੀ ਖ਼ਬਰ 25 ਲੱਖ ਦਾ ਸਟੇਡੀਅਮ ਜਾਂ ਸਿਰਫ਼ ਰੰਗ-ਰੋਗਨ ਕਰ ਕੇ ਲਾਇਆ ਵਿਕਾਸ ਦਾ ਬੋਰਡ ਅਗਲੀ ਖ਼ਬਰ ਖ਼ਜ਼ਾਨਾ ਦਫ਼ਤਰਾਂ ਵਿਖੇ 19, 20 ਅਤੇ 21 ਨੂੰ ਲੱਗੇਗਾ ‘ਪੈਨਸ਼ਨਰ ਸੇਵਾ ਮੇਲਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।