16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨਿਊ ਆਦਰਸ਼ ਸਕੂਲ ਨੇ ਸਟੇਟ ਪੱਧਰੀ ਪਾਵਰ ਲਿਫਟਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਦੂਜਾ ਸਥਾਨ

ਸੜੋਆ, 15 ਨਵੰਬਰ (ਹਰਮੇਲ ਸਹੂੰਗੜਾ)- ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀ ਸਾਕਸ਼ਰ ਕੁਮਾਰ ਨੇ ਏ. ਐੱਸ.

ਅਜੀਤ ਡੈਸਕ 16-11-2026
ਸੜੋਆ, 15 ਨਵੰਬਰ (ਹਰਮੇਲ ਸਹੂੰਗੜਾ)- ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀ ਸਾਕਸ਼ਰ ਕੁਮਾਰ ਨੇ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਕਰਵਾਈ ਗਈ ਸਟੇਟ ਪੱਧਰੀ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-93 ਕਿਲੋਗ੍ਰਾਮ ਭਾਰ ਵਰਗ ਵਿੱਚ ਦੂਜਾ ਸਥਾਨ ਹਾਸਲ ਕੀਤਾ। ਸਾਕਸ਼ਰ ਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਨਾਂ ਰੌਸ਼ਨ ਹੋਇਆ ਹੈ ਅਤੇ ਸਮੁੱਚੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਤੇ ਪ੍ਰਿੰਸੀਪਲ ਮੈਡਮ ਗੀਤਿਕਾ ਚੰਦੇਲ ਨੇ ਸਾਕਸ਼ਰ ਕੁਮਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਸਾਕਸ਼ਰ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਵਿਦਿਆਰਥੀ ਜ਼ਿੰਦਗੀ ਵਿੱਚ ਵੱਡੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ ਤੇ ਆਪਣੇ ਮਾਪਿਆਂ, ਸਕੂਲ, ਸਮਾਜ ਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦੇ ਹਨ। ਸਾਕਸ਼ਰ ਦੀ ਇਸ ਪ੍ਰਾਪਤੀ ਨੂੰ ਹੋਰ ਯਾਦਗਾਰੀ ਬਣਾਉਣ ਲਈ 14 ਨਵੰਬਰ ਨੂੰ ਬਾਲ ਦਿਵਸ ਮੌਕੇ ਸਕੂਲ ਵੱਲੋਂ ਉਸ ਦਾ ਤੇ ਹੋਰ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਧਰਮਿੰਦਰ ਸਿੰਘ, ਕੁਲਵਿੰਦਰ ਕੌਰ, ਹਰਦੀਪ ਭੂੰਬਲਾ, ਪ੍ਰਵੀਨ ਕੌਸ਼ਲ, ਯੋਗਿਤਾ ਸ਼ਰਮਾ, ਪਵਨ ਕੁਮਾਰ, ਰਮਨ ਕੁਮਾਰ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਸੁਨੀਤਾ ਸ਼ਰਮਾ, ਸਪਨਾ ਦੇਵੀ, ਰਮਨਾ ਦੇਵੀ, ਡਿੰਪਲ ਵਿਰਦੀ, ਸੀਮਾ ਸ਼ਰਮਾ, ਸੀਮਾ ਰਾਣੀ, ਰੇਨੂੰ, ਪੂਜਾ ਦੇਵੀ, ਕਮਲਜੀਤ ਕੌਰ, ਰਾਜ ਕੁਮਾਰੀ, ਗੁਰਦੀਪ ਕੌਰ, ਸਾਕਸ਼ੀ ਕਟਾਰੀਆ, ਭਾਰਤੀ ਦੇਵੀ, ਸੁਖਪਾਲ ਤੇ ਪੀ.ਟੀ.ਆਈ . ਜੋਗਿੰਦਰ ਪਾਲ ਸਮੇਤ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਟਿਕਟ ਬਦਲਣ ਬਾਰੇ ਗ਼ਲਤ ਅਫ਼ਵਾਵਾ ਬੰਗਾ ਤੋਂ ਡਾ. ਬਿੱਟੂ ਹੀ ਚੋਣ ਲੜਨਗੇ -ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ 25 ਲੱਖ ਦਾ ਸਟੇਡੀਅਮ ਜਾਂ ਸਿਰਫ਼ ਰੰਗ-ਰੋਗਨ ਕਰ ਕੇ ਲਾਇਆ ਵਿਕਾਸ ਦਾ ਬੋਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।