ਗਊਸ਼ਾਲਾ ਆਦੋਆਣਾ ਵਿਖੇ ਗੋਪਾਲ ਅਸ਼ਟਮੀ ਮਹਾਂ ਉਤਸਵ ਨੂੰ ਸਮਰਪਿਤ ਸੰਤ ਸਮਾਗਮ 17 ਨੂੰ
ਬਲਾਚੌਰ, 15 ਨਵੰਬਰ (ਨਰੇਸ਼ ਧੌਲ)-ਗੋਪਾਲ ਅਸ਼ਟਮੀ ਮਹਾਂ ਉਤਸਵ ਨੂੰ ਸਮਰਪਿਤ ਸੰਤ ਸਮਾਗਮ ਸਤਿਗੁਰ ਗੰਗਾ ਨੰਦ ਭੂਰੀ ਵਾਲੇ ਯਾਦਗਾਰੀ ਗਊਸ਼ਾਲਾ ਪਿੰਡ ਆਦੋਆਣਾ ਨਜ਼ਦੀਕ ਬਲਾਚੌਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਚਾਰਿਆ ਨਮਰਤਾ ਨੰਦ ਦੀ ਸਰਪ੍ਰਸਤੀ ਹੇਠ 17 ਨਵੰਬਰ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ। ਸਤਿਗੁਰ ਗੰਗਾ ਨੰਦ ਦੇ ਪਰਮ ਸੇਵਕ ਭਗਤ ਚਰਨਜੀਤ ਭਾਟੀਆ ਕੈਨੇਡਾ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 15 ਨਵੰਬਰ ਨੂੰ ਅਚਾਰਿਆ ਗਰੀਬ ਦਾਸ ਰਚਿਤ ਅੰਮ੍ਰਿਤਮਈ ਬਾਣੀ ਦੇ ਪਾਠ ਦਾ ਪ੍ਰਕਾਸ਼ ਕੀਤਾ ਗਿਆ ਹੈ।
ਅਜੀਤ ਡੈਸਕ
16-11-2026