15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਤੀਰਥ ਯਾਤਰਾ ਦੀਆਂ ਬੱਸਾਂ ਦੀ ਭਿਆਨਕ ਟੱਕਰ ’ਚ 5 ਮੌਤਾਂ ’ਤੇ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਦੁੱਖ ਦਾ ਪ੍ਰਗਟਾਵਾ

ਕਾਠਗੜ੍ਹ, 15 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਨੇੜੇ ਤੀਰਥ ਯਾਤਰਾ ਦੀਆਂ ਦੋ ਬੱਸਾਂ ਵਿਚਾਲੇ ਹੋਏ ਭਿਆਨਕ ਸੜਕ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ‘ਤੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਬਿਆਨ ਵਿੱਚ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਇਹ ਹਾਦਸਾ ਬਹੁਤ ਹੀ ਦੁਖਦਾਈ ਅਤੇ ਮਨ ਨੂੰ ਝੰਜੋੜ ਦੇਣ ਵਾਲਾ ਹੈ।

ਅਜੀਤ ਡੈਸਕ 16-11-2026
ਕਾਠਗੜ੍ਹ, 15 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਨੇੜੇ ਤੀਰਥ ਯਾਤਰਾ ਦੀਆਂ ਦੋ ਬੱਸਾਂ ਵਿਚਾਲੇ ਹੋਏ ਭਿਆਨਕ ਸੜਕ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ‘ਤੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਬਿਆਨ ਵਿੱਚ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਇਹ ਹਾਦਸਾ ਬਹੁਤ ਹੀ ਦੁਖਦਾਈ ਅਤੇ ਮਨ ਨੂੰ ਝੰਜੋੜ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦੇ ਹਨ। ਵਿਧਾਇਕ ਕਟਾਰੀਆ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਉਹ ਖੁਦ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਨ ਅਤੇ ਹਰ ਲੋੜੀਂਦੀ ਮਦਦ ਲਈ ਤਤਪਰ ਹਨ।
ਪਿਛਲੀ ਖ਼ਬਰ ਤੀਰਥ ਯਾਤਰਾ ’ਤੇ ਗਏ ਸ਼ਰਧਾਲੂਆਂ ਦੀ ਮੌਤ ਨੇ ਸਭ ਨੂੰ ਹਿਲਾ ਦਿੱਤਾ ਅਗਲੀ ਖ਼ਬਰ ਕਿਰਪਾਲ ਸਾਗਰ ਦਰੀਆਪੁਰ ਅੱਜ ਸਥਾਪਨਾ ਦਿਵਸ ’ਤੇ ਵਿਸ਼ੇਸ਼-ਕਿਰਪਾਲ ਸਾਗਰ ਦਰੀਆਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।