16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਹਮਲਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ

ਨਵਾਂਸ਼ਹਿਰ, 16 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਸਿਟੀ ਪੁਲਿਸ ਨੇ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਕ ਸਥਿਤ ‘ਵਿਜ਼ਨਵੇਅ ਇਮੀਗ੍ਰੇਸ਼ਨ’ ਦਫ਼ਤਰ ਵਿੱਚ ਹਮਲਾ ਕਰਨ ਦੇ ਕਥਿਤ ਦੋਸ਼ੀ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਨਵਾਂਸ਼ਹਿਰ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪ੍ਰਵੀਨ ਕੁਮਾਰ ਪੁੱਤਰ ਖੈਰਾਤੀ ਲਾਲ ਵਾਸੀ ਨਵਾਂਸ਼ਹਿਰ ਦੇ ਰਾਹੋਂ ਰੋਡ ਸਥਿਤ ਨਿਊ ਮਾਡਲ ਟਾਊਨ ਨੇ ਦੱਸਿਆ ਕਿ ਉਹ ਚੰਡੀਗੜ੍ਹ ਚੌਕ ਵਿਖੇ ‘ਵਿਜ਼ਨਵੇਅ’ ਨਾਮ ਦੀ ਇਮੀਗ੍ਰੇਸ਼ਨ ਸਲਾਹਕਾਰ ਫਰਮ ਚਲਾਉਂਦਾ ਹੈ।

ਅਜੀਤ ਡੈਸਕ 17-11-2026
ਨਵਾਂਸ਼ਹਿਰ, 16 ਨਵੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਸਿਟੀ ਪੁਲਿਸ ਨੇ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਕ ਸਥਿਤ ‘ਵਿਜ਼ਨਵੇਅ ਇਮੀਗ੍ਰੇਸ਼ਨ’ ਦਫ਼ਤਰ ਵਿੱਚ ਹਮਲਾ ਕਰਨ ਦੇ ਕਥਿਤ ਦੋਸ਼ੀ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਨਵਾਂਸ਼ਹਿਰ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪ੍ਰਵੀਨ ਕੁਮਾਰ ਪੁੱਤਰ ਖੈਰਾਤੀ ਲਾਲ ਵਾਸੀ ਨਵਾਂਸ਼ਹਿਰ ਦੇ ਰਾਹੋਂ ਰੋਡ ਸਥਿਤ ਨਿਊ ਮਾਡਲ ਟਾਊਨ ਨੇ ਦੱਸਿਆ ਕਿ ਉਹ ਚੰਡੀਗੜ੍ਹ ਚੌਕ ਵਿਖੇ ‘ਵਿਜ਼ਨਵੇਅ’ ਨਾਮ ਦੀ ਇਮੀਗ੍ਰੇਸ਼ਨ ਸਲਾਹਕਾਰ ਫਰਮ ਚਲਾਉਂਦਾ ਹੈ। ਉਸਨੇ ਦੱਸਿਆ ਕਿ 6 ਨਵੰਬਰ ਨੂੰ ਮਨਜੀਤ ਕੁਮਾਰ ਪੁੱਤਰ ਗੁਲਜ਼ਾਰ ਸਿੰਘ ਵਾਸੀ ਗਲੀ ਨੰਬਰ-5 ਗੁਰੂ ਅੰਗਦ ਨਗਰ ਨਵਾਂਸ਼ਹਿਰ ਜੋ ਕਿ ਇੱਕ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਦਾ ਹੈ। ਇਸ ਪ੍ਰਾਪਰਟੀ ਡੀਲਰ ਵੱਲ ਉਸਦਾ ਕੁੱਝ ਵਿੱਤੀ ਲੈਣ-ਦੇਣ ਬਕਾਇਆ ਸੀ ਅਤੇ ਜਦੋਂ ਉਹ ਇਸ ਬਾਰੇ ਗੱਲ ਕਰਨ ਲਈ ਉਸ ਕੋਲ ਗਿਆ, ਤਾਂ ਡੀਲਰ ਗੁੱਸੇ ਵਿੱਚ ਆ ਗਿਆ ਤੇ ਵਿਹੜੇ ਵਿੱਚ ਪਈ ਇੱਕ ਇੱਟ ਚੁੱਕ ਕੇ ਪ੍ਰਵੀਨ ‘ਤੇ ਵਾਰ ਕੀਤਾ। ਪ੍ਰਵੀਨ ਨੇ ਅੱਗੇ ਦੋਸ਼ ਲਗਾਇਆ ਕਿ ਮਨਜੀਤ ਨੇ ਉਸ ‘ਤੇ ਹਮਲਾ ਜਾਰੀ ਰੱਖਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ, ਇੱਕ ਅਣਪਛਾਤੇ ਵਿਅਕਤੀ ਨਾਲ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਪ੍ਰਵੀਨ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਐਸ.ਐਚ.ਓ ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ ਤੇ ਮਾਮਲਾ ਦਰਜ ਕੀਤਾ ਗਿਆ।
ਪਿਛਲੀ ਖ਼ਬਰ ਮਹਾਨ ਕੀਰਤਨ ਦਰਬਾਰ ਦੇ ਦੂਸਰੇ ਦਿਨ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨੇ ਸਿਰਜਿਆ ਰੂਹਾਨੀਅਤ ਭਰਪੂਰ ਮਹੌਲ ਅਗਲੀ ਖ਼ਬਰ ਪਠਲਾਵਾ ਵਿਖੇ ਅੱਖਾਂ ਦਾ ਮੁਫਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।