17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ’ਚ ਪਹੁੰਚੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ

ਕਾਠਗੜ੍ਹ, 16 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰਦੁਆਰਾ ਸਿੰਘ ਸਭਾ ਕਿਸ਼ਨਪੁਰ ਵਿਖੇ ਮਾਤਾ ਸਾਹਿਬ ਕੌਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ਵਿੱਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਸ਼ਿਰਕਤ ਕੀਤੀ। ਉਨ੍ਹਾਂ ਨੇ ਮੁਕਾਬਲਿਆਂ ਵਿੱਚ ਜਿੱਤ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ।

ਅਜੀਤ ਡੈਸਕ 17-11-2026
ਕਾਠਗੜ੍ਹ, 16 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਗੁਰਦੁਆਰਾ ਸਿੰਘ ਸਭਾ ਕਿਸ਼ਨਪੁਰ ਵਿਖੇ ਮਾਤਾ ਸਾਹਿਬ ਕੌਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ਵਿੱਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਸ਼ਿਰਕਤ ਕੀਤੀ। ਉਨ੍ਹਾਂ ਨੇ ਮੁਕਾਬਲਿਆਂ ਵਿੱਚ ਜਿੱਤ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਅਜੇ ਮੰਗੂਪੁਰ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਗੁਰਬਾਣੀ ਕੰਠ ਅਤੇ ਸਿੱਖ ਇਤਿਹਾਸ ਨਾਲ ਜੁੜੇ ਅਜਿਹੇ ਮੁਕਾਬਲੇ ਬੱਚਿਆਂ ਨੂੰ ਆਪਣੇ ਵਿਰਸੇ, ਸੱਭਿਆਚਾਰ ਅਤੇ ਗੁਰਮਤਿ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਸਿੱਖ ਸਟੂਡੈਂਟ ਫੈਡਰੇਸ਼ਨ ਬਜਰੂੜ ਦੇ ਸਰਪ੍ਰਸਤ ਭੁਪਿੰਦਰ ਸਿੰਘ ਬਜਰੂੜ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਮਾਤਾ ਦੀਆਂ ਭੇਟਾਂ ਨਾਲ ਦੇਰ ਰਾਤ ਤੱਕ ਗੂੰਜਿਆ ਰਘੂਨਾਥ ਮੰਦਰ ਅਗਲੀ ਖ਼ਬਰ ਰਾਜਾ ਹਸਪਤਾਲ ਨਵਾਂਸ਼ਹਿਰ ਨੇ ਸੰਗਰਾਂਦ ਦੇ ਸ਼ੁਭ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।