17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਤੀਰਥ ਯਾਤਰਾ ਬੱਸ ਹਾਦਸਾ ਸਿਸਟਮ ਦੀ ਨਾਕਾਮੀ ਦਾ ਨਤੀਜਾ-ਹਰਨੇਕ ਸਿੰਘ ਬੜਵਾ

ਜਾਡਲਾ, 16 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਤਰਨ ਤਾਰਨ ’ਚ ਤੀਰਥ ਯਾਤਰਾ ਦੌਰਾਨ ਵਾਪਰੇ ਬੱਸ ਹਾਦਸੇ ਨੂੰ ਸਰਕਾਰੀ ਪ੍ਰਬੰਧਾਂ ਦੀ ਗੰਭੀਰ ਨਾਕਾਮੀ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਾਡਲਾ ਦੇ ਪ੍ਰਧਾਨ ਹਰਨੇਕ ਸਿੰਘ ਬੜਵਾ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਸੜਕ ਹਾਦਸੇ ਤੱਕ ਸੀਮਤ ਨਹੀਂ, ਸਗੋਂ ਸਰਕਾਰੀ ਨਿਗਰਾਨੀ, ਟਰਾਂਸਪੋਰਟ ਵਿਭਾਗ ਦੀ ਕਾਰਗੁਜ਼ਾਰੀ ਅਤੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਹਰਨੇਕ ਸਿੰਘ ਬੜਵਾ 17-11-2026
ਜਾਡਲਾ, 16 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਤਰਨ ਤਾਰਨ ’ਚ ਤੀਰਥ ਯਾਤਰਾ ਦੌਰਾਨ ਵਾਪਰੇ ਬੱਸ ਹਾਦਸੇ ਨੂੰ ਸਰਕਾਰੀ ਪ੍ਰਬੰਧਾਂ ਦੀ ਗੰਭੀਰ ਨਾਕਾਮੀ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਾਡਲਾ ਦੇ ਪ੍ਰਧਾਨ ਹਰਨੇਕ ਸਿੰਘ ਬੜਵਾ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਘੇਰਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਸੜਕ ਹਾਦਸੇ ਤੱਕ ਸੀਮਤ ਨਹੀਂ, ਸਗੋਂ ਸਰਕਾਰੀ ਨਿਗਰਾਨੀ, ਟਰਾਂਸਪੋਰਟ ਵਿਭਾਗ ਦੀ ਕਾਰਗੁਜ਼ਾਰੀ ਅਤੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਬੜਵਾ ਨੇ ਦੋਸ਼ ਲਾਇਆ ਕਿ ਤੀਰਥ ਯਾਤਰਾ ਲਈ ਵਰਤੀਆਂ ਜਾ ਰਹੀਆਂ ਬੱਸਾਂ ਦੀ ਫਿਟਨੈੱਸ, ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ ਅਤੇ ਬੀਮੇ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸੜਕਾਂ ’ਤੇ ਚਲਾਇਆ ਜਾ ਰਿਹਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇਨ੍ਹਾਂ ਬੱਸਾਂ ਦੇ ਦਸਤਾਵੇਜ਼ ਵਾਕਈ ਮਿਆਦ ਪੁੱਗ ਚੁੱਕੇ ਸਨ ਤਾਂ ਸਬੰਧਤ ਵਿਭਾਗਾਂ ਨੇ ਇਨ੍ਹਾਂ ਨੂੰ ਸੜਕਾਂ ’ਤੇ ਚੱਲਣ ਦੀ ਇਜਾਜ਼ਤ ਕਿਵੇਂ ਦਿੱਤੀ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਕਿਸ ਦੀ ਸੀ। ਲੋਕਾਂ ਦੀਆਂ ਜਾਨਾਂ ਨਾਲ ਜੁੜੇ ਮਾਮਲੇ ਵਿੱਚ ਸਿਰਫ਼ ਬਿਆਨ ਦੇਣ ਦੀ ਬਜਾਏ ਜ਼ਿੰਮੇਵਾਰੀ ਤੈਅ ਕਰਕੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨਾ ਹੀ ਸਰਕਾਰ ਦੀ ਅਸਲ ਪਰਖ ਹੋਵੇਗੀ।
ਪਿਛਲੀ ਖ਼ਬਰ ਡਾ. ਬਿੱਟੂ ਨੂੰ ਬੰਗਾ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨਣ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ -ਮਾਨ ਅਗਲੀ ਖ਼ਬਰ ਕਾਮਰੇਡ ਪ੍ਰੇਮ ਰੱਕੜ ਦਾ ਦਿਹਾਂਤ, ਸਸਕਾਰ 19 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।