16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮਨਹੋਤਾ ਬਲੱਡ ਸੇਵਾ ਸੁਸਾਇਟੀ ਵਲੋਂ 17ਵੇਂ ਖੂਨਦਾਨ ਕੈਂਪ ਦੌਰਾਨ 42 ਯੂਨਿਟ ਖੂਨ ਇਕੱਤਰ

ਪੱਸੀ ਕੰਢੀ, 16 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਮਨਹੋਤਾ ਬਲੱਡ ਸੇਵਾ ਸੁਸਾਇਟੀ ਵਲੋਂ 17ਵਾਂ ਖ਼ਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਖੂਨਦਾਨੀਆਂ ਵਲੋਂ 42 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਕੈਂਪ ਵਿਚ ਭਾਈ ਘਨ੍ਹਈਆ ਜੀ ਚੈਰੀਟੇਬਲ ਬਲੱਡ ਬੈਂਕ ਗੁਰਦੁਆਰਾ ਮਿੱਠਾ ਟਵਾਣਾ ਡੇਰਾ ਹਰੀ ਭਗਤ ਪੁਰਾ ਮਾਡਲ ਟਾਊਨ ਹੁਸ਼ਿਆਰਪੁਰ ਵਲੋਂ ਸਹਿਯੋਗ ਦਿੰਦੇ ਹੋਏ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।

ਅਜੀਤ ਡੈਸਕ 17-11-2026
ਪੱਸੀ ਕੰਢੀ, 16 ਨਵੰਬਰ (ਜਗਤਾਰ ਸਿੰਘ ਰਜਪਾਲਮਾ)-ਮਨਹੋਤਾ ਬਲੱਡ ਸੇਵਾ ਸੁਸਾਇਟੀ ਵਲੋਂ 17ਵਾਂ ਖ਼ਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਖੂਨਦਾਨੀਆਂ ਵਲੋਂ 42 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਕੈਂਪ ਵਿਚ ਭਾਈ ਘਨ੍ਹਈਆ ਜੀ ਚੈਰੀਟੇਬਲ ਬਲੱਡ ਬੈਂਕ ਗੁਰਦੁਆਰਾ ਮਿੱਠਾ ਟਵਾਣਾ ਡੇਰਾ ਹਰੀ ਭਗਤ ਪੁਰਾ ਮਾਡਲ ਟਾਊਨ ਹੁਸ਼ਿਆਰਪੁਰ ਵਲੋਂ ਸਹਿਯੋਗ ਦਿੰਦੇ ਹੋਏ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਕੈਂਪ ਦੇ ਪ੍ਰਬੰਧਾਂ ਸਬੰਧੀ ਮੁੱਖ ਸੇਵਾਦਾਰ ਰੋਮੀ ਮਨਹੋਤਾ, ਸੰਜੂ ਢੋਲਬਾਹਾ ਨੇ ਦੱਸਿਆ ਕਿ ਖੂਨਦਾਨ ਕੈਂਪ ਦੀ ਸ਼ੁਰੂਆਤ ਸਵੇਰੇ 10 ਵਜੇ ਕੀਤੀ ਗਈ ਅਤੇ ਦੁਪਹਿਰ 2 ਵਜੇ ਤੱਕ ਨੌਜਵਾਨਾਂ ਵਿਚ ਖੂਨਦਾਨ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਸਮਾਜ ਸੇਵੀਆਂ ਨੇ ਅੱਗੇ ਆ ਕੇ ਖੂਨਦਾਨ ਕੀਤਾ। ਇਸ ਮੌਕੇ ਰਾਜੀਵ ਰੋਮੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਵੱਧ ਤੋਂ ਵੱਧ ਖੂਨਦਾਨ ਕੈਂਪਾਂ ਵਿਚ ਭਾਗ ਲੈਣ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਉਪਲਬਧ ਕਰਵਾਇਆ ਜਾ ਸਕੇ। ਇਸ ਮੌਕੇ ਸੰਜੂ, ਡਾ. ਪਰਵੇਸ਼, ਭਾਈ ਘਨ੍ਹਈਆ ਸੁਸਾਇਟੀ ਦੇ ਮੁੱਖ ਸੇਵਾਦਾਰ ਗੁਰਦੀਪ ਸਿੰਘ, ਸੇਵਾਦਾਰ ਡਾ. ਮਨਦੀਪ ਸਿੰਘ, ਡਾਕਟਰ ਬੀ.ਆਰ. ਅੰਬੇਡਕਰ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ, ਪ੍ਰਧਾਨ ਮਨਦੀਪ ਸਿੰਘ ਢੀਂਡਸਾ ਮੀਰੀ-ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਬੋਦਲ, ਅਵਤਾਰ ਸਿੰਘ ਰਾਜੂ ਕੋਈ, ਸਰਪੰਚ ਬਬਲੂ ਕਟੋਹੜ, ਸਰਪੰਚ ਮਦਨ ਲਾਲ ਮਨਹੋਤਾ, ਸਾਬਕਾ ਸਰਪੰਚ ਜਗੀਰੀ ਲਾਲ ਕਟੋਹੜ, ਕੈਪਟਨ ਸਵਰਨ ਸਿੰਘ ਮਨਹੋਤਾ, ਡਾਕਟਰ ਪ੍ਰਵੇਸ਼ ਢੋਲਬਾਹਾ, ਸਤਨਾਮ ਸਿੰਘ ਕਟੌਹੜ, ਰਾਮ ਸਿੰਘ, ਸ਼ਾਮ ਸਿੰਘ ਨਰੂੜ, ਮੁਨੀਸ਼ ਕੁਮਾਰ ਨਰੂੜ, ਨਰੇਸ਼ ਕੁਮਾਰ ਜੇ. ਈ., ਸੈਕਟਰੀ ਝੰਡਾ ਰਾਮ, ਦੀਪਕ ਸ਼ਰਮਾ ਰੋਹਿਤ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ।
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ 4 ਦਿਨਾ ਇੰਟਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ’ਚ 3 ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।