ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀਆਂ ਭੇਟ
ਨਵਾਂਸ਼ਹਿਰ, 16 ਨਵੰਬਰ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਬਲਾਕ ਚੇਅਰਮੈਨ ਦਿਲਬਾਗ ਸਿੰਘ ਅਤੇ ਵਾਇਸ ਚੇਅਰਮੈਨ ਤਰਸੇਮ ਸਲੋਹ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿੱਚ ਸੂਬਾ ਚੇਅਰਮੈਨ ਪ੍ਰੇਮ ਸਲੋਹ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਨਵਾਂਸ਼ਹਿਰ, 16 ਨਵੰਬਰ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਬਲਾਕ ਚੇਅਰਮੈਨ ਦਿਲਬਾਗ ਸਿੰਘ ਅਤੇ ਵਾਇਸ ਚੇਅਰਮੈਨ ਤਰਸੇਮ ਸਲੋਹ ਦੀ ਪ੍ਰਧਾਨਗੀ ਹੇਠ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿੱਚ ਸੂਬਾ ਚੇਅਰਮੈਨ ਪ੍ਰੇਮ ਸਲੋਹ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ‘ਤੇ ਵਿਚਾਰ ਚਰਚਾ ਕੀਤੀ ਗਈ। ਸੂਬਾ ਚੇਅਰਮੈਨ ਪ੍ਰੇਮ ਸਲੋਹ ਅਤੇ ਬਲਾਕ ਚੇਅਰਮੈਨ ਦਿਲਬਾਗ ਸਿੰਘ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ਼ 19 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਕਦੀਂ ਭੁਲਾਇਆ ਨਹੀਂ ਜਾ ਸਕਦਾ। ਇਸ ਤਰ੍ਹਾਂ ਦੇ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਜਾਂਦਾ ਹੈ। ਬਲਾਕ ਜਨਰਲ ਸਕੱਤਰ ਇੰਦਰਜੀਤ ਸਲੋਹ ਅਤੇ ਬਲਾਕ ਕੈਸ਼ੀਅਰ ਸੁਰਜੀਤ ਰੱਲ੍ਹ ਨੇ ਬਲਾਕ ਦੇ ਸਮੂਹ ਮੈਂਬਰਾਂ ਨੂੰ ਆਪਣੀ ਏਕਤਾ ਬਣਾਈ ਰੱਖਣ ਲਈ ਅਤੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ਼ ਅਤੇ ਸਮੁੱਚੀ ਸੂਬਾ ਕਮੇਟੀ, ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਅਤੇ ਸਮੁੱਚੀ ਜ਼ਿਲ੍ਹਾ ਕਮੇਟੀ ਵੱਲੋਂ ਜੋ ਆਪਣੇ ਕਿੱਤੇ ਨੂੰ ਬਚਾਉਣ ਲਈ ਸੰਘਰਸ਼ ਉਲੀਕਿਆ ਜਾਵੇਗਾ, ਉਸ ਵਿੱਚ ਵੱਧ ਤੋਂ ਵੱਧ ਤਨ, ਮਨ, ਧਨ ਨਾਲ ਸਹਿਯੋਗ ਕਰਨ ਦੀ ਹਦਾਇਤ ਕੀਤੀ। ਇਸ ਸਮੇਂ ਜ਼ਿਲ੍ਹਾ ਆਗੂ ਏ.ਬੀ ਅਰੌੜਾ, ਜ਼ਿਲ੍ਹਾ ਆਰਗੇਨਾਈਜ਼ਿਰ ਸੁਰਿੰਦਰ ਮਹਾਲੋਂ, ਬਲਾਕ ਸਰਪ੍ਰਸਤ ਜੁਗਿੰਦਰ ਬਰਨਾਲਾ, ਰਾਮ ਕਪੂਰ, ਪ੍ਰਵੀਨ ਕਾਹਮਾ, ਦਲਵੀਰ ਵਿਰਦੀ, ਰੰਜੀਤ ਸਿੰਘ, ਸੰਦੀਪ ਮੱਟੂ, ਸੰਤੋਖ ਬਾਲੀ, ਤਜਿੰਦਰ ਪਾਲ ਸਿੰਘ, ਅਮਰਜੀਤ ਕਰੀਮਪੁਰ, ਨਿਰਮਲ ਖ਼ਾਨਪੁਰ, ਸੋਹਣ ਲਾਲ ਅਤੇ ਬਲਾਕ ਦੇ ਸਮੂਹ ਮੈਂਬਰ ਹਾਜ਼ਰ ਸਨ।