18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਪੂਨਾ ਰਾਣੀ ਜੀਤਪੁਰ ਕਿਹਾ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਪੰਜਾਬ ਸਰਕਾਰ

ਟੱਪਰੀਆਂ ਖੁਰਦ, 17 ਨਵੰਬਰ(ਬੂਥਗੜ੍ਹੀਆ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਪੂਨਾ ਰਾਣੀ ਜੀਤਪੁਰ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਪੰਜ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੂਨਾ ਜੀਤਪੁਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 18-11-2026
ਟੱਪਰੀਆਂ ਖੁਰਦ, 17 ਨਵੰਬਰ(ਬੂਥਗੜ੍ਹੀਆ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਪੂਨਾ ਰਾਣੀ ਜੀਤਪੁਰ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ, ਪਰ ਸਰਕਾਰ ਦੇ ਪੰਜ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੂਨਾ ਜੀਤਪੁਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਵਲੋਂ ਅੱਜ ਤੱਕ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਤੱਕ ਦਾ ਸਮਾਂ ਨਹੀਂ ਦਿੱਤਾ ਗਿਆ। ਸਰਕਾਰ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ 16 ਨਵੰਬਰ ਤੋਂ 6 ਦਸੰਬਰ ਤੱਕ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਸੰਘਰਸ਼ ਵਿੱਚ ਬਲਾਕ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ, ਮਾਣ-ਭੱਤਾ ਦੁੱਗਣਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਸਾਰੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨੀਆਂ ਜਾਣ।
ਪਿਛਲੀ ਖ਼ਬਰ ਸ਼ਹੀਦਾਂ ਦੀ ਵਿਰਾਸਤ ਨੂੰ ਸਮਰਪਿਤ ਕਮਾਂਡੈਂਟ ਬਚਨ ਸਿੰਘ ਥਾਂਦੀ ਦੀ ਬਰਸੀ ਮੌਕੇ ਖੇਡਾਂ ਦਾ ਮਹਾਂਕੁੰਭ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਦਾ ਆਗਾਜ਼ ਹੋਵੇਗਾ ਜ਼ਿਲ੍ਹਾ ਐਸ. ਬੀ. ਐਸ. ਨਗਰ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।