17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਾਥੀ ਪ੍ਰੇਮ ਰੱਕੜ ਨੂੰ ਭਲਕੇ ਲਾਲ ਝੰਡਿਆਂ ਦੀ ਅਗਵਾਈ ਹੇਠ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ

ਜਾਡਲਾ, 17 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸੀ. ਪੀ.

ਅਜੀਤ ਡੈਸਕ 18-11-2026
ਜਾਡਲਾ, 17 ਨਵੰਬਰ (ਹਰਕੰਵਲ ਸਿੰਘ ਕੌਲਗੜ੍ਹ)-ਸੀ.ਪੀ.ਆਈ. (ਐੱਮ.) ਦੇ ਬਲਾਚੌਰ ਤਹਿਸੀਲ ਸਕੱਤਰ ਅਤੇ ਪਿੰਡ ਰੱਕੜਾਂ ਢਾਹਾਂ ਦੇ ਸਰਪੰਚ ਸਾਥੀ ਪ੍ਰੇਮ ਰੱਕੜ ਦਾ ਸਸਕਾਰ 19 ਨਵੰਬਰ ਨੂੰ ਸਵੇਰੇ 11 ਵਜੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਨੂੰ ਲਾਲ ਝੰਡਿਆਂ ਦੀ ਅਗਵਾਈ ਹੇਠ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਪੀ.ਆਈ. (ਐੱਮ.) ਦੇ ਸਥਾਨਕ ਜ਼ਿਲ੍ਹਾ ਸਕੱਤਰ ਕਾਮਰੇਡ ਚਰਨਜੀਤ ਸਿੰਘ ਦੌਲਤਪੁਰ ਨੇ ਦੱਸਿਆ ਕਿ ਸਾਥੀ ਪ੍ਰੇਮ ਰੱਕੜ ਪਾਰਟੀ ਦੇ ਇਕ ਜੁਝਾਰੂ ਅਤੇ ਸਮਰਪਿਤ ਸਾਥੀ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ 19 ਨਵੰਬਰ ਨੂੰ ਸਵੇਰੇ 11 ਵਜੇ ਪਾਰਟੀ ਦੇ ਲਾਲ ਝੰਡਿਆਂ ਦੀ ਅਗਵਾਈ ਹੇਠ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਾਥੀ ਪ੍ਰੇਮ ਰੱਕੜ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਦੌਰਾਨ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਜ਼ਿਲ੍ਹੇ ਭਰ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ’ਤੇ ਪਿੰਡ ਰੱਕੜਾਂ ਢਾਹਾਂ ਵਿਖੇ ਪਹੁੰਚ ਕੇ ਆਪਣੇ ਵਿਛੜੇ ਸਾਥੀ ਨੂੰ ਅੰਤਿਮ ਵਿਦਾਇਗੀ ਦੇਣ।
ਪਿਛਲੀ ਖ਼ਬਰ ਨਸ਼ਿਆਂ ਨੇ ਉਜਾੜਿਆ ਪੰਜਾਬ, ਸਰਕਾਰ ਦੇ ‘ਰੰਗਲੇ ਪੰਜਾਬ’ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ : ਜਸਵੰਤ ਸਿੰਘ ਵਰਿਆਮ ਅਗਲੀ ਖ਼ਬਰ ਸੰਤ ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੇ ਬਰਸੀ ਸਮਾਗਮ ’ਤੇ ਸੰਗਤਾਂ ਦਾ ਜੁੜਿਆ ਭਾਰੀ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।