17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਿਰਪ੍ਰੀਤ ਕੌਰ ਨੇ ਸਵਾਲ-ਜਵਾਬ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕੀਤਾ

ਨਵਾਂਸ਼ਹਿਰ, 17 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸ੍ਰੀ ਗੁਰੂ ਰਾਮਦਾਸ ਗੁਰਮਤਿ ਸੇਵਾ ਸੁਸਾਇਟੀ ਅਤੇ ਬਾਜ ਖਾਲਸਾ ਗਤਕਾ ਗਰੁੱਪ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਗੁਰਬਾਣੀ ਕੰਠ ਅਤੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਇਲਾਕੇ ਦੇ ਵੱਖ-ਵੱਖ ਸਥਾਨਾਂ ਤੋਂ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 18-11-2026
ਨਵਾਂਸ਼ਹਿਰ, 17 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸ੍ਰੀ ਗੁਰੂ ਰਾਮਦਾਸ ਗੁਰਮਤਿ ਸੇਵਾ ਸੁਸਾਇਟੀ ਅਤੇ ਬਾਜ ਖਾਲਸਾ ਗਤਕਾ ਗਰੁੱਪ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਗੁਰਬਾਣੀ ਕੰਠ ਅਤੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਇਲਾਕੇ ਦੇ ਵੱਖ-ਵੱਖ ਸਥਾਨਾਂ ਤੋਂ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ’ਚ ਲਗਪਗ ਸਾਢੇ ਸੱਤ ਸੌ ਬੱਚਿਆਂ ਦੀ ਸ਼ਮੂਲੀਅਤ ਰਹੀ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ, ਗੁਰਬਾਣੀ ਕੰਠ ਕਰਨ ਦੀ ਰੁਚੀ ਪੈਦਾ ਕਰਨਾ ਅਤੇ ਸਿੱਖ ਇਤਿਹਾਸ ਤੇ ਗੁਰਮਤਿ ਸਿਧਾਂਤਾਂ ਸਬੰਧੀ ਜਾਣਕਾਰੀ ਵਿੱਚ ਵਾਧਾ ਕਰਨਾ ਸੀ। ਸਵਾਲ-ਜਵਾਬ ਮੁਕਾਬਲੇ ’ਚ ਨਵਾਂਸ਼ਹਿਰ ਦੀ ਬੱਚੀ ਨਿਰਪ੍ਰੀਤ ਕੌਰ ਸਪੁੱਤਰੀ ਗੁਰਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਮੁਕਾਬਲਿਆਂ ’ ਚ ਭਾਗ ਲੈਣ ਵਾਲੇ ਸਮੂਹ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਕਿਹਾ ਗਿਆ ਕਿ ਅਜਿਹੇ ਉਪਰਾਲੇ ਬੱਚਿਆਂ ਨੂੰ ਆਪਣੀ ਗੁਰਮਤਿ ਵਿਰਾਸਤ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਭਵਿੱਖ ’ਚ ਵੀ ਅਜਿਹੇ ਧਾਰਮਿਕ ਅਤੇ ਵਿੱਦਿਅਕ ਮੁਕਾਬਲੇ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ।
ਪਿਛਲੀ ਖ਼ਬਰ ਗੁ: ਪਠਲਾਵਾ ਵਿਖੇ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ ਅਗਲੀ ਖ਼ਬਰ ਮੌਸਮ ’ਚ ਬਦਲਾਅ ਨੂੰ ਦੇਖਦਿਆਂ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਅਪੀਲ-ਡਾਕਟਰ ਕੋਹਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।