19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰਾਜੇਸ਼ ਚੱਢਾ ਨੇ ਬੀ. ਡੀ. ਪੀ. ਓ ਨਵਾਂਸ਼ਹਿਰ ਦਾ ਅਹੁਦਾ ਸੰਭਾਲਿਆ

ਨਵਾਂਸ਼ਹਿਰ, 18 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਰਾਜੇਸ਼ ਚੱਢਾ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਾਂਸ਼ਹਿਰ ਦਾ ਅਹੁਦਾ ਸੰਭਾਲਿਆ ਲਿਆ ਹੈ। ਉਹ ਇਸ ਤੋਂ ਪਹਿਲਾਂ ਖੰਨਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

ਰਾਜੇਸ਼ ਚੱਢਾ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਾਂਸ਼ਹਿਰ ਦਾ ਅਹੁਦਾ ਸੰਭਾਲਣ ਸਮੇਂ। 19-11-2026
ਨਵਾਂਸ਼ਹਿਰ, 18 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਰਾਜੇਸ਼ ਚੱਢਾ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਾਂਸ਼ਹਿਰ ਦਾ ਅਹੁਦਾ ਸੰਭਾਲਿਆ ਲਿਆ ਹੈ। ਉਹ ਇਸ ਤੋਂ ਪਹਿਲਾਂ ਖੰਨਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਸਮੇਂ ਪੂਰੇ ਦਫ਼ਤਰੀ ਸਟਾਫ਼ ਵਲੋਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਕੇ ਨਿੱਘੀ ਜੀ ਆਇਆਂ ਆਖਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਲੰਬਾ ਸਮਾਂ ਬਤੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਹਨ । ਹੁਣ ਵਾਪਸ ਇੱਥੇ ਆ ਕੇ ਘਰ ਵਾਂਗ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਫ਼ਤਰੀ ਅਮਲੇ ਨੂੰ ਨਾਲ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ, ਪਿੰਡਾਂ ਦੇ ਸਰਪੰਚਾਂ, ਪੰਚਾਂ ਦੇ ਸਹਿਯੋਗ ਨਾਲ ਬਲਾਕ ਨਵਾਂਸ਼ਹਿਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਆਪਣਾ ਬਣਦਾ ਰੋਲ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਜਨਮ ਭੂਮੀ ਨਾਲ ਸਬੰਧਤ ਜ਼ਿਲ੍ਹੇ ਵਿੱਚ ਇਕ ਵਾਰ ਫਿਰ ਸੇਵਾਵਾਂ ਨਿਭਾਉਣ ਦਾ ਇਕ ਵੱਖਰਾ ਸੁਕੂਨ ਹੈ। ਇਸ ਮੌਕੇ ਦਫ਼ਤਰੀ ਸਟਾਫ਼, ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਰਹੇ।
ਪਿਛਲੀ ਖ਼ਬਰ 5.50 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਰੈਲਮਾਜਰਾ ਦਾ ਖੇਡ ਮੈਦਾਨ ਸੁਰਖੀਆਂ ’ਚ, 25 ਲੱਖ ਦਿਓ ਨਹੀਂ ਤਾਂ ਕਰਾਂਗੇ ਸੰਘਰਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।