19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ-ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 18 ਨਵੰਬਰ (ਜਸਬੀਰ ਸਿੰਘ ਨੂਰਪੁਰ)-ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਲਕ ਵੇਸਟ ਜਨਰੇਟਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਰਵਿੰਦ ਕੁਮਾਰ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਨਵਾਂਸ਼ਹਿਰ ਵਿਖੇ ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਸੰਬੰਧੀ ਬਲਕ ਵੇਸਟ ਜਨਰੇਟਰਾਂ ਨਾਲ ਅਹਿਮ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ। 19-11-2026
ਨਵਾਂਸ਼ਹਿਰ, 18 ਨਵੰਬਰ (ਜਸਬੀਰ ਸਿੰਘ ਨੂਰਪੁਰ)-ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸੰਬੰਧੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਲਕ ਵੇਸਟ ਜਨਰੇਟਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਰਵਿੰਦ ਕੁਮਾਰ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਲਕ ਵੇਸਟ ਜਨਰੇਟਰਾਂ ਨੂੰ ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਤਹਿਤ ਜਾਰੀ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਅਨੁਸਾਰ ਸੈਂਟਰਲਾਈਜਡ ਪੋਰਟਲ ‘ਤੇ ਬਲਕ ਵੇਸਟ ਜਨਰੇਟਰਜ ਲਈ ਆਪਣੇ ਆਪ ਨੂੰ ਰਜਿਸਟਰ ਕਰਕੇ ਕੂੜੇ ਦੇ ਸੁਚੱਜੇ ਨਿਪਟਾਰੇ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਹਰ ਪੱਧਰ ‘ਤੇ ਕੂੜੇ ਦੀ ਵੱਖ-ਵੱਖ ਸ਼੍ਰੇਣੀਆਂ ਵਿੱਚ ਵੰਡ ਕਰਨਾ ਬੇਹੱਦ ਜ਼ਰੂਰੀ ਹੈ। ਨਵੇਂ ਨਿਯਮਾਂ ਅਨੁਸਾਰ ਘਰੇਲੂ ਅਤੇ ਸਮੁਦਾਇਕ ਪੱਧਰ ‘ਤੇ ਕੂੜੇ ਦੀ ਚਾਰ ਸ਼੍ਰੇਣੀਆਂ ਵਿੱਚ ਸੈਗਰੀਗੇਸ਼ਨ ਕੀਤੀ ਜਾਵੇਗੀ। ਇਸ ਵਿੱਚ ਗਿੱਲਾ ਕੂੜਾ, ਸੁੱਕਾ ਕੂੜਾ, ਸੈਨੇਟਰੀ ਕੂੜਾ ਅਤੇ ਵਿਸ਼ੇਸ਼ ਧਿਆਨ ਦੇਣ ਵਾਲਾ ਕੂੜਾ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਬਲਕ ਵੇਸਟ ਜਨਰੇਟਰਾਂ ਦੀ ਇਸ ਪ੍ਰਕਿਰਿਆ ਵਿੱਚ ਅਹਿਮ ਜ਼ਿੰਮੇਵਾਰੀ ਹੈ ਅਤੇ ਉਹ ਆਪਣੇ ਅਦਾਰਿਆਂ ਵਿੱਚ ਕੂੜੇ ਨੂੰ ਸਰੋਤ ਪੱਧਰ ‘ਤੇ ਹੀ ਵੱਖ-ਵੱਖ ਕਰਨ ਦੀ ਵਿਵਸਥਾ ਕਰਨੀ ਯਕੀਨੀ ਬਣਾਉਣ ਅਤੇ ਇਸਦੇ ਸਬੰਧੀ ਜਰੂਰੀ ਰਿਕਾਰਡ ਕੀਪਿੰਗ ਵੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜ਼ੋ ਆਡਿਟ ਕਰਨ ਸਮੇਂ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਗਿੱਲੇ ਕੂੜੇ ਦੀ ਪ੍ਰੋਸੈਸਿੰਗ ਅਤੇ ਸੁੱਕੇ ਕੂੜੇ ਦੀ ਰੀਸਾਈਕਲਿੰਗ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਲੈਂਡਫਿਲ ਸਾਈਟਾਂ ‘ਤੇ ਪੈਣ ਵਾਲੇ ਬੋਝ ਨੂੰ ਘਟਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਲਕ ਵੇਸਟ ਜਨਰੇਟਰਾਂ ਨੂੰ ਨਵੇਂ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਨਿਯਮਾਂ ਦੀ ਪਾਲਣਾ ਦੀ ਨਿਯਮਤ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਉਣ ਲਈ ਸਰਕਾਰੀ ਵਿਭਾਗਾਂ, ਵਪਾਰਕ ਅਦਾਰਿਆਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ ਲੱਗੇਗਾ ਪੰਜਾਬ ਸਖੀ ਸ਼ਕਤੀ ਮੇਲਾ - ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਨੈਸ਼ਨਲ ਹਾਈਵੇ ’ਤੇ ਫਿਰ ਵੱਡਾ ਹਾਦਸਾ ਟਲਿਆ, ਓਵਰਲੋਡ ਭੂੰਗ ਵਾਲੀ ਟਰਾਲੀ ਪਲਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।