19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਵਾਂਸ਼ਹਿਰ ਵਿਖੇ ਲੱਗੇਗਾ ਪੰਜਾਬ ਸਖੀ ਸ਼ਕਤੀ ਮੇਲਾ - ਵਧੀਕ ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 18 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਖੀ ਸ਼ਕਤੀ ਮੇਲਾ 2 ਤੋਂ 4 ਦਸੰਬਰ ਤੱਕ ਆਈ. ਟੀ.

ਅਜੀਤ ਡੈਸਕ 19-11-2026
ਨਵਾਂਸ਼ਹਿਰ, 18 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਖੀ ਸ਼ਕਤੀ ਮੇਲਾ 2 ਤੋਂ 4 ਦਸੰਬਰ ਤੱਕ ਆਈ.ਟੀ.ਆਈ ਗਰਾਊਂਡ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ। ਮੇਲਾ ਰੋਜ਼ਾਨਾ ਸਵੇਰੇ 11 ਵਜੇ ਤੋਂ ਰਾਤ 7 ਵਜੇ ਤੱਕ ਲੋਕਾਂ ਲਈ ਖੁੱਲ੍ਹਾ ਰਹੇਗਾ। ਪੰਜਾਬ ਸਖੀ ਸ਼ਕਤੀ ਮੇਲੇ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਮਹਿਲਾ ਉੱਦਮੀਆਂ, ਸਵੈ-ਸਹਾਇਤਾ ਸਮੂਹਾਂ ਅਤੇ ਹੁਨਰਮੰਦ ਮਹਿਲਾਵਾਂ ਵੱਲੋਂ ਤਿਆਰ ਕੀਤੇ ਹੱਥ ਨਾਲ ਬਣੇ ਉਤਪਾਦ, ਹਸਤਕਲਾ, ਕੱਪੜੇ, ਸਜਾਵਟੀ ਸਮਾਨ, ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਘਰੇਲੂ ਉਤਪਾਦ ਪ੍ਰਦਰਸ਼ਿਤ ਅਤੇ ਵਿਕਰੀ ਲਈ ਉਪਲਬਧ ਹੋਣਗੇ। ਉਨ੍ਹਾਂ ਕਿਹਾ ਕਿ ਮੇਲੇ ਰਾਹੀਂ ਮਹਿਲਾਵਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ, ਬ੍ਰਾਂਡਿੰਗ ਅਤੇ ਨਵੇਂ ਗਾਹਕਾਂ ਨਾਲ ਸਿੱਧਾ ਸੰਪਰਕ ਬਣਾਉਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਸਰਕਾਰ ਦੀਆਂ ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਵਿੱਚ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਅਤੇ ਰੰਗਾਰੰਗ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਵੀ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਪਰਿਵਾਰਾਂ ਅਤੇ ਬੱਚਿਆਂ ਲਈ ਝੂਲੇ ਤੇ ਮਨੋਰੰਜਨ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਵੱਖ-ਵੱਖ ਖਾਣ-ਪੀਣ ਦੇ ਸਟਾਲ ਵੀ ਮੇਲੇ ਦਾ ਵਿਸ਼ੇਸ਼ ਆਕਰਸ਼ਣ ਹੋਣਗੇ।
ਪਿਛਲੀ ਖ਼ਬਰ ਮਾਤਾ ਹਰਭਜਨ ਕੌਰ ਪੰਜ ਤੱਤਾਂ ’ਚ ਵਿਲੀਨ ਅਗਲੀ ਖ਼ਬਰ ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।