18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿੰਡ ਟੌਂਸਾ ਵਿਖੇ 25ਵਾਂ ਭਗਵਤੀ ਜਾਗਰਣ ਕਰਵਾਇਆ

ਕਾਠਗੜ੍ਹ, 18 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਟੌਂਸਾ ਵਿਖੇ ਮਾਤਾ ਰਾਣੀ ਦਾ 25ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ। ਇਸ ਪਾਵਨ ਮੌਕੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕਰਕੇ ਮਾਤਾ ਰਾਣੀ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 19-11-2026
ਕਾਠਗੜ੍ਹ, 18 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਟੌਂਸਾ ਵਿਖੇ ਮਾਤਾ ਰਾਣੀ ਦਾ 25ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ। ਇਸ ਪਾਵਨ ਮੌਕੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕਰਕੇ ਮਾਤਾ ਰਾਣੀ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਜਾਗਰਣ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ ਪਾਵਨ ਸਮਾਗਮ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂਆਂ ਨੇ ਵੀ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ। ਸਿਆਸੀ ਵਿਚਾਰਧਾਰਾਵਾਂ ਤੋਂ ਉੱਪਰ ਉੱਠ ਕੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕਰਨਾ ਆਪਸੀ ਭਾਈਚਾਰਕ ਸਾਂਝ ਅਤੇ ਧਾਰਮਿਕ ਸਦਭਾਵਨਾ ਦਾ ਪ੍ਰਤੀਕ ਬਣਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਓ.ਬੀ.ਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸੰਦੀਪ ਭਾਟੀਆ, ਸੋਨੂੰ ਆਦੋਆਣਾ, ਹਨੀ ਟੌਂਸਾ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਬਲਾਚੌਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ, ਮਨਵੀਰ ਮੰਨੂ ਅਤੇ ਸਰਪੰਚ ਨੀਲੇਵਾੜੇ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਾਤਾ ਰਾਣੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮਾਤਾ ਰਾਣੀ ਦੇ ਚਰਨਾਂ ਵਿੱਚ ਹਾਜ਼ਰੀ ਲਗਵਾਉਣ ਵਾਲਿਆਂ ਨੇ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਪ੍ਰਾਜੈਕਟ ਇਨੋਵੇਸ਼ਨ ਸਕੀਮ ਅਧੀਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਔੜ ’ਚ 5 ਨੂੰ ਜੁੜੇਗੀ ‘ਬਾਲ ਸਭਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।