18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਊਂਟ ਕਾਰਮਲ ਸਕੂਲ ਬਲਾਚੌਰ ਵਿਖੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਸਾਲਾਨਾ ਸਮਾਗਮ

ਬਲਾਚੌਰ, 18 ਨਵੰਬਰ (ਨਰੇਸ਼ ਧੌਲ)-ਮਾਉਂਟ ਕਾਰਮਲ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਕਰਵਾਇਆ ਗਿਆ ਸਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪਨ ਹੋਇਆ। ਇਸ ਮੌਕੇ ਸਕੂਲ ਦੇ ਡਾਇਰੈੱਕਟਰ ਫਾਦਰ ਜਾਰਜ ਵਾਇਲਿਲ ਅਤੇ ਪ੍ਰਿੰਸੀਪਲ ਸਿਸਟਰ ਡਾ.

ਅਜੀਤ ਡੈਸਕ 19-11-2026
ਬਲਾਚੌਰ, 18 ਨਵੰਬਰ (ਨਰੇਸ਼ ਧੌਲ)-ਮਾਉਂਟ ਕਾਰਮਲ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਕਰਵਾਇਆ ਗਿਆ ਸਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪਨ ਹੋਇਆ। ਇਸ ਮੌਕੇ ਸਕੂਲ ਦੇ ਡਾਇਰੈੱਕਟਰ ਫਾਦਰ ਜਾਰਜ ਵਾਇਲਿਲ ਅਤੇ ਪ੍ਰਿੰਸੀਪਲ ਸਿਸਟਰ ਡਾ. ਫਿਜੀ ਜੌਸਫ਼ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਰੈੱਵ. ਫਾਦਰ ਜੇਮਜ਼ ਵੇਲਾਸੇਰੀ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਕਈ ਹੋਰ ਪਤਵੰਤੇ ਸੱਜਣ ਅਤੇ ਵਿਸ਼ੇਸ਼ ਮਹਿਮਾਨ ਵੀ ਸਮਾਗਮ ਦੀ ਸ਼ੋਭਾ ਵਧਾਉਣ ਲਈ ਪਹੁੰਚੇ। ਇਸ ਸਾਲ ਸਮਾਗਮ ਦਾ ਵਿਸ਼ਾ ‘ਆਓ, ਚਾਨਣ ਫੈਲਾਈਏ’ ਰੱਖਿਆ ਗਿਆ, ਜਿਸ ਨੇ ਗਿਆਨ, ਉਮੀਦ, ਸਕਾਰਾਤਮਕਤਾ ਅਤੇ ਚੰਗੇ ਭਵਿੱਖ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਸ਼ੁਰੂਆਤ ਸ਼ੁੱਭ ਰਸਮਾਂ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਨਾਚ, ਗੀਤ, ਨਾਟਕ ਅਤੇ ਹੋਰ ਮਨਮੋਹਕ ਪੇਸ਼ਕਾਰੀਆਂ ਰਾਹੀਂ ਬੱਚਿਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਅਤੇ ਇਨਾਮ ਦੇ ਕੇ ਉਨ੍ਹਾਂ ਦੀ ਮਿਹਨਤ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ। ਸਮਾਗਮ ਦਾ ਮੁੱਖ ਆਕਰਸ਼ਣ ਅੰਤ ਵਿੱਚ ਪੇਸ਼ ਕੀਤਾ ਗਿਆ ਸ਼ਾਨਦਾਰ ਗ੍ਰੈਂਡ ਫਿਨਾਲੇ ਰਿਹਾ। ਸਾਰੇ ਵਿਦਿਆਰਥੀਆਂ ਦੀ ਸਾਂਝੀ ਪੇਸ਼ਕਾਰੀ ਨੇ ਸਮਾਗਮ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰ ਦਿੱਤਾ। ਇਸ ਤਰ੍ਹਾਂ ਮਾਊਂਟ ਕਾਰਮਲ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦਾ ਇਹ ਸਾਲਾਨਾ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ, ਮਿਹਨਤ ਅਤੇ ਸਿਰਜਣਾਤਮਕਤਾ ਦਾ ਯਾਦਗਾਰ ਜਸ਼ਨ ਬਣ ਕੇ ਸੰਪੰਨ ਹੋਇਆ। ਇਸ ਮੌਕੇ ਸਮੂਹ ਸਟਾਫ ਮੈਂਬਰ, ਬੱਚਿਆਂ ਦੇ ਮਾਪੇ, ਵਿਦਿਆਰਥੀ ਅਤੇ ਹੋਰ ਵੱਖ-ਵੱਖ ਸ਼ਖਸ਼ੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬਹਿਰਾਮ ’ਚ ਬਸਪਾ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਵਿਦਿਆਰਥੀਆਂ ਦੇ ਪ੍ਰਾਜੈਕਟ ਇਨੋਵੇਸ਼ਨ ਸਕੀਮ ਅਧੀਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।