ਬਹਿਰਾਮ ’ਚ ਬਸਪਾ ਵਰਕਰਾਂ ਦੀ ਮੀਟਿੰਗ
ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸਾਬਕਾ ਸਰਪੰਚ ਬਹਿਰਾਮ ਪਰਮਜੀਤ ਕੌਰ ਹਲਕਾ ਇੰਚਾਰਜ ਲੇਡੀਜ਼ ਵਿੰਗ ਬਸਪਾ ਦੀ ਅਗਵਾਈ ’ਚ ਬਹਿਰਾਮ ਵਿਖੇ ਬਸਪਾ ਵਰਕਰਾਂ ਦੀ ਮੀਟਿੰਗ ਹੋਈ। ਜਿਸ ਵਿੱਚ 26 ਨਵੰਬਰ ਨੂੰ ਸੰਵਿਧਾਨ ਦਿਵਸ ’ਤੇ ਜੋ ਫਿਲੌਰ ਵਿਖੇ ਬਹੁਜਨ ਸਮਾਜ ਪਾਰਟੀ ਵਲੋਂ ਰੈਲੀ ਕੀਤੀ ਜਾ ਰਹੀ ਹੈ ਉਸ ਵਿੱਚ ਪਹੁੰਚਣ ਲਈ ਵਰਕਰਾਂ ਨੂੰ ਅਪੀਲ ਕੀਤੀ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
19-11-2026