ਬਹਿਰਾਮ ਵਿਖੇ 20ਵਾਂ ਸੰਤ ਸੰਮੇਲਨ 27 ਨੂੰ, ਸੰਤਾਂ ਵਲੋਂ ਪੋਸਟਰ ਜਾਰੀ
ਬਹਿਰਾਮ, 18 ਨਵੰਬਰ (ਨਛੱਤਰ ਸਿੰਘ ਬਹਿਰਾਮ)-ਗੁਰੂ ਰਵਿਦਾਸ ਮਿਸ਼ਨ ਵੈੱਲਫੇਅਰ ਟਰੱਸਟ ਬਹਿਰਾਮ ਵਲੋਂ ਦਾਣਾ ਮੰਡੀ ਬਹਿਰਾਮ ਵਿਖੇ 20ਵਾਂ ਸੰਤ ਸੰਮੇਲਨ ਤੇ ਕੀਰਤਨ ਦਰਬਾਰ 27 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਨਿਰੰਜਨ ਦਾਸ ਮੌਜੂਦਾ ਗੱਦੀ ਨਸ਼ੀਨ ਡੇਰਾ ਸੰਤ ਸਰਵਣ ਦਾਸ ਬੱਲਾਂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾਵੇਗਾ। ਸੰਤ ਸੰਮੇਲਨ ਦਾ ਪੋਸਟਰ ਜਾਰੀ ਕਰਦਿਆ ਸੰਤਾਂ ਨੇ ਦੱਸਿਆ ਕਿ ਸੰਤ ਸੰਮੇਲਨ ਦੇ ਆਰੰਭ ’ਚ ਗੁਰੂ ਰਵਿਦਾਸ ਜੀ ਦੀ ਅੰਮ੍ਰਿਤਬਾਣੀ ਦੇ ਸੰਪੂਰਨ ਜਾਪ ਕਰਵਾਏ ਜਾਣਗੇ।
ਅਜੀਤ ਡੈਸਕ
19-11-2026