21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

26 ਦੀ ਮੋਗਾ ਰੈਲੀ ਲਈ ਜ਼ਿਲ੍ਹਾ ਲੀਡਰਸ਼ਿਪ ਨੇ ਕੱਸੇ ਕਮਰਕੱਸੇ-ਚੌਧਰੀ ਚੇਚੀ

ਕਾਠਗੜ੍ਹ, 20 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ’ਤੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਮੈਗਾ ਰੈਲੀ ਨੂੰ ਲੈ ਕੇ ਬਲਾਚੌਰ ਵਿੱਚ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਪਹੁੰਚ ਗਈਆਂ ਹਨ। ਰੈਲੀ ਦੀਆਂ ਤਿਆਰੀਆਂ ਸੰਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰੈਲੀ ਨੂੰ ਲੈ ਕੇ ਵਰਕਰਾਂ ਵਿੱਚ ਜ਼ਬਰਦਸਤ ਉਤਸ਼ਾਹ ਹੈ।

ਅਜੀਤ ਡੈਸਕ 21-11-2026
ਕਾਠਗੜ੍ਹ, 20 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ’ਤੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਮੈਗਾ ਰੈਲੀ ਨੂੰ ਲੈ ਕੇ ਬਲਾਚੌਰ ਵਿੱਚ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ’ਤੇ ਪਹੁੰਚ ਗਈਆਂ ਹਨ। ਰੈਲੀ ਦੀਆਂ ਤਿਆਰੀਆਂ ਸੰਬੰਧੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰੈਲੀ ਨੂੰ ਲੈ ਕੇ ਵਰਕਰਾਂ ਵਿੱਚ ਜ਼ਬਰਦਸਤ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇੱਕਜੁੱਟਤਾ, ਮਿਹਨਤ ਅਤੇ ਸਮਰਪਣ ਨਾਲ ਮਿਸ਼ਨ 2027 ਵੱਲ ਅੱਗੇ ਵਧਿਆ ਜਾਵੇਗਾ ਅਤੇ ਮੋਗਾ ਦੀ ਰੈਲੀ ਇਸ ਮਿਸ਼ਨ ਦੀ ਮਜ਼ਬੂਤ ਸ਼ੁਰੂਆਤ ਸਾਬਤ ਹੋਵੇਗੀ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਸਾਰੇ ਮਿਲ ਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਇਸ ਇਤਿਹਾਸਕ ਰੈਲੀ ਨੂੰ ਕਾਮਯਾਬ ਬਣਾਇਆ ਜਾਵੇ।
ਪਿਛਲੀ ਖ਼ਬਰ ਭਰਥਲਾ ਤੋਂ ਭੇਡੀਆਂ ਮੰਡ ਤੱਕ 16 ਫੁੱਟ ਚੌੜੀ ਸੜਕ ਦਾ ਕੰਮ ਤੇਜ਼ੀ ਨਾਲ ਜਾਰੀ-ਕਰਨਵੀਰ ਕਟਾਰੀਆ ਅਗਲੀ ਖ਼ਬਰ ਚੂਹੜ ਸਿੰਘ ਸਾਬਕਾ ਸਰਪੰਚ ਸਜਾਵਲਪੁਰ ਦਾ ਸਸਕਾਰ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।