21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਭਰਥਲਾ ਤੋਂ ਭੇਡੀਆਂ ਮੰਡ ਤੱਕ 16 ਫੁੱਟ ਚੌੜੀ ਸੜਕ ਦਾ ਕੰਮ ਤੇਜ਼ੀ ਨਾਲ ਜਾਰੀ-ਕਰਨਵੀਰ ਕਟਾਰੀਆ

ਕਾਠਗੜ੍ਹ, 20 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੀਨੀਅਰ ਨੌਜਵਾਨ ‘ਆਪ’ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਨੇ ਦੱਸਿਆ ਕਿ ਇਲਾਕੇ ਦੀਆਂ ਸੜਕਾਂ ਦੇ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 21-11-2026
ਕਾਠਗੜ੍ਹ, 20 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੀਨੀਅਰ ਨੌਜਵਾਨ ‘ਆਪ’ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਨੇ ਦੱਸਿਆ ਕਿ ਇਲਾਕੇ ਦੀਆਂ ਸੜਕਾਂ ਦੇ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਕਰਨਵੀਰ ਕਟਾਰੀਆ ਨੇ ਦੱਸਿਆ ਕਿ ਭਰਥਲਾ ਤੋਂ ਭੇਡੀਆਂ ਮੰਡ ਤੱਕ ਦੀ ਸੜਕ ਨੂੰ 16 ਫੁੱਟ ਚੌੜੀ ਕਰਕੇ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਰਾਮਗੜ੍ਹ ਪਨਿਆਲੀਆਂ ਤੋਂ ਲੈ ਕੇ ਏ.ਡੀ.ਬੀ ਤੱਕ ਦੀ ਸੜਕ ਦਾ ਕੰਮ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਰਥਲਾ ਤੋਂ ਬਾਗੋਵਾਲ ਤੱਕ ਦੀ ਸੜਕ ਦਾ ਨਿਰਮਾਣ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਦਾ ਮਕਸਦ ਇਲਾਕੇ ਦੇ ਹਰ ਪਿੰਡ ਨੂੰ ਪੱਕੀਆਂ ਅਤੇ ਚੰਗੀਆਂ ਸੜਕਾਂ ਨਾਲ ਜੋੜਨਾ ਹੈ, ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਨਾ ਆਵੇ।
ਪਿਛਲੀ ਖ਼ਬਰ ਪਿੰਡ ਹੈਡੋਂ ਬੇਟ ਵਿਖੇ ਹੋਏ ਵਿਕਾਸ ਕੰਮਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਰਮਜੀਤ ਪੰਮਾ ਅਤੇ ਅਮਰਜੀਤ ਸੋਨੂੰ। ਪਿੰਡ ਹੈਡ... ਅਗਲੀ ਖ਼ਬਰ 26 ਦੀ ਮੋਗਾ ਰੈਲੀ ਲਈ ਜ਼ਿਲ੍ਹਾ ਲੀਡਰਸ਼ਿਪ ਨੇ ਕੱਸੇ ਕਮਰਕੱਸੇ-ਚੌਧਰੀ ਚੇਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।